Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਸਿਵਲ ਲਾਈਨ ਥਾਣਾ ਖੇਤਰ 'ਚ ਇੱਕ ਥਾਰ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਦੇ ਮਾਲਕ ਅਤੇ ਉਹਦੇ ਦੋ ਦੋਸਤ ਜੰਮੂ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਸਨ। ਇਹ ਘਟਨਾ ਕੰਪਨੀ ਬਾਗ ਦੇ ਨੇੜੇ ਵਾਪਰੀ। ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।



ਤਿੰਨੇ ਬੰਦਿਆਂ ਨੇ ਬਾਹਰ ਨਿਕਲ ਕੇ ਬਚਾਈ ਜਾਨ


ਜਾਣਕਾਰੀ ਮੁਤਾਬਕ ਜੰਮੂ ਦਾ ਰਹਿਣ ਵਾਲਾ ਸੰਜੀਤ ਕੁਮਾਰ ਆਰਮੀ ਵਿੱਚ ਤੈਨਾਤ ਹੈ ਅਤੇ ਆਪਣੇ ਦੋ ਦੋਸਤਾਂ ਨਾਲ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਇਆ ਸੀ। ਜਿਵੇਂ ਹੀ ਉਹਨਾਂ ਦੀ ਗੱਡੀ ਕੰਪਨੀ ਬਾਗ ਦੇ ਨੇੜੇ ਪਹੁੰਚੀ, ਤਾਂ ਥਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਗੱਡੀ ਦੇ ਮਾਲਕ ਦੱਸਿਆ ਕਿ ਇਹ ਥਾਰ ਸਿਰਫ 15 ਦਿਨ ਪਹਿਲਾਂ ਹੀ ਖਰੀਦੀ ਗਈ ਸੀ। ਗੱਡੀ ਵਿੱਚ ਅੱਗ ਲੱਗਦਿਆਂ ਹੀ ਤਿੰਨੇ ਨੌਜਵਾਨ ਤੁਰੰਤ ਬਾਹਰ ਨਿਕਲ ਗਏ ਅਤੇ ਆਪਣੀ ਜਾਨ ਬਚਾ ਲੈਣ ਵਿੱਚ ਕਾਮਯਾਬ ਰਹੇ।


ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ


ਮਾਲਕ ਦੇ ਅਨੁਸਾਰ ਜੇਕਰ ਉਸਦੇ ਨਾਲ ਪਰਿਵਾਰ ਹੁੰਦਾ, ਤਾਂ ਕੋਈ ਵੱਡਾ ਹਾਦਸਾ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਸਿਰਫ਼ ਗੱਡੀ ਨੂੰ ਹੀ ਨੁਕਸਾਨ ਹੋਇਆ ਹੈ। ਹਾਲਾਂਕਿ ਅਜੇ ਤੱਕ ਅੱਗ ਲੱਗਣ ਦੇ ਕਾਰਣਾਂ ਦਾ ਪਤਾ ਨਹੀਂ ਚਲ ਸਕਿਆ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।