Amritsar News: ਅੰਮ੍ਰਿਤਸਰ ਦੇ ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ ਤੇ ਇੱਟ ਰੋੜਿਆਂ ਨਾਲ ਹਮਲਾ ਕੀਤਾ ਗਿਆ। ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ ਗੁਰਦੁਆਰਾ ਜਾਗੋ ਸ਼ਹੀਦ ਦਾ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਗੁਰਦੁਆਰਾ ਜਾਗੋ ਸ਼ਹੀਦ ਦੇ ਆਸੇ ਪਾਸੇ ਪੁਲਿਸ ਵੱਲੋਂ ਧਾਰਾ 144 ਲਾ ਦਿੱਤੀ ਗਈ ਹੈ।


ਪੁਲਿਸ ਨੇ 8 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਦੇ ਘਰ ਤੇ ਦੂਜੀ ਧਿਰ ਨੇ ਹਮਲਾ ਕੀਤਾ ਹੈ। ਵਿਵਾਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਐਸਡੀਐਮ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ।


ਬੀਤੇ ਦਿਨ ਗੁਰਦੁਆਰਾ ਸਾਹਿਬ ਤੋਂ ਗੋਲਕ ਚੋਰੀ ਹੋਈ ਸੀ। ਸੁਰਿੰਦਰ ਸਿੰਘ ਇਸ ਮਾਮਲੇ ਨੂੰ ਮੀਡੀਆ ਸਾਹਮਣੇ ਲੈ ਕੇ ਆਇਆ ਸੀ। ਇਸ ਦੇ ਚੱਲਦਿਆਂ ਦੂਜੀ ਧਿਰ ਉਸ ਦਾ ਵਿਰੋਧ ਕਰ ਰਹੀ ਸੀ। ਬੀਤੀ ਰਾਤ ਦੂਜੀ ਧਿਰ ਨੇ ਸੁਰਿੰਦਰ ਸਿੰਘ ਦੇ ਘਰ ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਸੁਰਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤਾ ਹੈ। ਪੁਲਿਸ ਨੇ 8 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ