Amritsar News: ਮਾਪਿਆਂ ਦੇ ਇਕਲੌਤੇ 18 ਸਾਲਾ ਪੁੱਤ ਦਾ ਦਿਨ-ਦਿਹਾੜੇ ਕਤਲ
ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਕੁਝ ਨੌਜਵਾਨਾਂ ਨੇ ਮਾਪਿਆਂ ਦੇ ਇਕਲੌਤੇ 18 ਸਾਲਾ ਪੁੱਤਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ।
Amritsar News: ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਪਿੰਡ ਲੌਂਗੋਵਾਲ ਖੁਰਦ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਕੁਝ ਨੌਜਵਾਨਾਂ ਨੇ ਮਾਪਿਆਂ ਦੇ ਇਕਲੌਤੇ 18 ਸਾਲਾ ਪੁੱਤਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਲੋਕ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਸ਼ਨੀਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 18 ਸਾਲਾ ਆਰੀਅਨ ਵਜੋਂ ਹੋਈ ਹੈ।
ਮ੍ਰਿਤਕ ਆਰੀਅਨ ਦੀ ਮਾਂ ਨੇ ਦੱਸਿਆ ਕਿ ਆਰੀਅਨ ਦੀ ਪਿੰਡ ਦੀ ਹੀ ਇੱਕ ਲੜਕੀ ਨਾਲ ਦੋਸਤੀ ਸੀ, ਜਿਸ ਕਾਰਨ ਕੁਝ ਨੌਜਵਾਨਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਉਸ ਨੇ ਆਪਣੇ ਲੜਕੇ ਨੂੰ ਸਮਝਾਇਆ ਤੇ ਉਸ ਲੜਕੀ ਨਾਲ ਗੱਲ ਕਰਨ ਤੋਂ ਵਰਜ ਦਿੱਤਾ ਸੀ। ਆਰੀਅਨ ਹੁਣ ਲੜਕੀ ਨਾਲ ਗੱਲ ਕਰਨ ਤੋਂ ਪਿੱਛੇ ਹਟ ਗਿਆ ਸੀ ਪਰ ਸ਼ੁੱਕਰਵਾਰ ਰਾਤ ਲੜਕੀ ਦੇ ਪਰਿਵਾਰ ਵਾਲੇ ਤੇ ਉਨ੍ਹਾਂ ਦੇ ਦੋਸਤਾਂ ਨੇ ਘਰ 'ਚ ਦਾਖਲ ਹੋ ਕੇ ਝਗੜਾ ਕੀਤਾ।
ਔਰਤ ਮੁਤਾਬਕ ਸ਼ਨੀਵਾਰ ਨੂੰ ਜਦੋਂ ਆਰੀਅਨ ਘਰ ਤੋਂ ਬਾਹਰ ਗਿਆ ਤਾਂ ਉਸ ਨੂੰ ਇਕੱਲਾ ਦੇਖ ਕੇ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ