Amritsar News: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਜਿਸ ਕਰਕੇ ਪੁਲਿਸ ਥਾਂ-ਥਾਂ ਤਲਾਸ਼ੀ ਆਪਰੇਸ਼ਨ ਚਲਾ ਕੇ ਨਸ਼ਾ ਅਤੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਕਾਬੂ ਕਰ ਰਹੀ ਹੈ। ਪਰ ਦੂਜੇ ਪਾਸੇ ਨਾਸ਼ਾ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਪਹਿਲਾਂ ਤਾਂ ਨਸ਼ੇ ਵਿੱਚ ਆਦਮੀ ਹੀ ਝੂਮਦੇ ਨਜ਼ਰ ਆਉਂਦੇ ਸੀ ਪਰ ਹੁਣ ਔਰਤਾਂ ਵੀ ਨਸ਼ਾ ਵਿੱਚ ਅਜਿਹੇ ਹੀ ਕਾਰਨਾਮੇ ਕਰਦੀਆਂ ਹੋਈਆਂ ਨਜ਼ਰ ਆ ਜਾਂਦੀਆਂ ਹਨ। ਨਵਾਂ ਮਾਮਲਾ ਜੰਡਿਆਲਾ ਗੁਰੂ ਤੋਂ ਹੈ, ਜਿੱਥੋਂ ਇੱਕ ਔਰਤ ਸ਼ਰਾਬ ਪੀ ਕੇ ਸੜਕ 'ਤੇ ਨੱਚਦੀ ਹੋਈ ਨਜ਼ਰ ਆਈ, ਜਿਸ ਦਾ ਵੀਡੀਓ ਵਾਇਰਲ ਹੋ ਗਿਆ।



ਜੰਡਿਆਲਾ ਗੁਰੂ 'ਚ ਸਰਕਾਰੀ ਸਕੂਲ ਨੇੜੇ ਸ਼ਰਾਬ ਪੀ ਕੇ ਨੱਚਦੀ ਇੱਕ ਔਰਤ ਦਾ ਵੀਡੀਓ ਖੂਬ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਔਰਤ ਨੇ ਸ਼ਰਾਬ ਪੀਤੀ ਹੋਈ ਹੈ ਅਤੇ ਉਹ ਠੀਕ ਤਰ੍ਹਾਂ ਨਾਲ ਚੱਲ ਵੀ ਨਹੀਂ ਪਾ ਰਹੀ ਹੈ। ਆਸ-ਪਾਸ ਦੇ ਲੋਕ ਵੀ ਔਰਤ ਨੂੰ ਦੇਖ ਰਹੇ ਹਨ।


ਇਲਾਕੇ 'ਚ ਰਹਿਣ ਵਾਲੇ ਕਿਸੇ ਵਿਅਕਤੀ ਨੇ ਆਪਣੇ ਮੋਬਾਈਲ 'ਤੇ ਔਰਤ ਦਾ ਵੀਡੀਓ ਬਣਾ ਲਿਆ ਗਿਆ। ਜਿਸ ਤੋਂ ਬਾਅਦ ਇਹ ਵੀਡੀਓ ਇੰਟਰਨੈੱਟ ਮੀਡੀਆ 'ਤੇ ਕਾਫੀ ਵਾਇਰਲ ਹੋ ਗਿਆ।


ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਇਲਾਕੇ ਵਿੱਚ ਨਸ਼ਾਖੋਰੀ ਵੱਧ ਗਈ ਹੈ ਪਰ ਪੁਲਿਸ ਇਸ ਬਾਰੇ ਕੁਝ ਕਰਨ ਨੂੰ ਤਿਆਰ ਨਹੀਂ ਹੈ। ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੰਟਰਨੈੱਟ ਮੀਡੀਆ 'ਤੇ ਸ਼ਰਾਬੀ ਨੌਜਵਾਨਾਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਹੁਣ ਹਾਲਾਤ ਇਹ ਬਣ ਗਏ ਹਨ ਕਿ ਔਰਤਾਂ ਵੀ ਇਸ ਦਾ ਸ਼ਿਕਾਰ ਹੋ ਰਹੀਆਂ ਹਨ। ਔਰਤਾਂ ਦੇ ਸ਼ਰਾਬੀ ਹੋਣ ਦੇ ਵੀਡੀਓ ਪਹਿਲਾਂ ਵੀ ਵਾਇਰਲ ਹੋ ਚੁੱਕੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।