ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ ਇੰਟਰ ਜ਼ੋਨਲ ਯੁਵਕ ਮੇਲਾ ਦੀ ਸ਼ੁਰੂਆਤ
Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜ਼ੋਨਲ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਐਤਵਾਰ ਵੀ ਵੇਖਣ ਵਾਲਾ ਸੀ, ਜਦੋਂ ਇੰਟਰ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਭੰਗੜੇ ਦੀ ਧਮਾਲ
![Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ ਇੰਟਰ ਜ਼ੋਨਲ ਯੁਵਕ ਮੇਲਾ ਦੀ ਸ਼ੁਰੂਆਤ Amritsar News : Three day Interzonal Youth Mela begins with Grand performance of Bhangra at Guru Nanak Dev University Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ ਇੰਟਰ ਜ਼ੋਨਲ ਯੁਵਕ ਮੇਲਾ ਦੀ ਸ਼ੁਰੂਆਤ](https://feeds.abplive.com/onecms/images/uploaded-images/2022/11/21/573bde0d887338c69d7172e5f51ac2521668992242896345_original.jpg?impolicy=abp_cdn&imwidth=1200&height=675)
Amritsar News
Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜ਼ੋਨਲ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਐਤਵਾਰ ਵੀ ਵੇਖਣ ਵਾਲਾ ਸੀ, ਜਦੋਂ ਇੰਟਰ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਭੰਗੜੇ ਦੀ ਧਮਾਲ ਨਾਲ ਦਸਮੇਸ਼ ਆਡੀਟੋਰੀਅਮ ਹਾਲ ਵਿਚ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਇਸ ਮੇਲੇ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਯੂਨੀਵਰਸਿਟੀ ਦੇ ਵੱਖ -ਵੱਖ ਮੰਚਾਂ ਉਪਰ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਅਤੇ ਵਿਦਿਆਰਥੀ ਕਲਾਕਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਯੁਵਕ ਮੇਲੇ ਦੇ ਕਨਵੀਨਰ, ਡਾ. ਤੇਜਵੰਤ ਸਿੰਘ ਕੰਗ ਨੇ ਦੱਸਿਆ ਕਿ ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ ਕਲਾ/ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੇ ਹਨ। ਇਹ ਮੇਲਾ 22 ਨਵੰਬਰ ਤਕ ਚੱਲੇਗਾ। ਇਸ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਯੂਨੀਵਰਸਿਟੀ ਵਿਖੇ ਵੱਖ-ਵੱਖ ਸਟੇਜਾਂ ਜਿਵੇਂ ਗੁਰੂ ਨਾਨਕ ਭਵਨ, ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿਖੇ ਆਯੋਜਤ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਦਸਮੇਸ਼ ਆਡੀਟੋਰੀਅਮ ਵਿਚ ਭੰਗੜੇ ਤੋਂ ਇਲਾਵਾ ਅੱਜ ਹੋਏ ਮੁਕਾਬਲਿਆਂ ਵਿਚ ਲੋਕ ਗੀਤ, , ਲੋਕ ਸਾਜ਼ ਦੇ ਮੁਕਾਬਲੇ ਹੋਏ। ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਸੰਗੀਤ ਵੋਕਲ ਸੋਲੋ ਦੇ ਮੁਕਾਬਲੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਹੋਏ। ਆਰਕੀਟੈਕਚਰ ਸਟੇਜ `ਤੇ ਪੇਂਟਿੰਗ ਆਨ ਦ ਸਪਾਟ, ਕਾਰਟੂਨਿੰਗ, ਕੋਲਾਜ਼, ਪੋਸਟਰ ਮੇਕਿੰਗ, ਕਲੇਅ ਮਾਡਲਿੰਗ, ਆਨ ਦ ਸਪਾਟ ਫੋਟੋਗਰਾਫੀ, ਇੰਸਟਾਲੇਸ਼ਨ ਦੇ ਮੁਕਾਬਲੇ ਹੋਏ। ਕੁਇਜ਼ ਮੁਕਾਬਲੇ ਕਾਨਫਰੰਸ ਹਾਲ ਵਿਚ ਆਯੋਜਤ ਕੀਤੇ ਗਏ।
ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟਰੂਮੈਂਟਲ ਸੋਲੋ ਦੇ ਮੁਕਾਬਲੇ ਹੋਣਗੇ। ਆਰਕੀਟੈਕਚਰ ਵਿਭਾਗ ਦੀ ਸਟੇਜ `ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿਚ ਪੋਇਟੀਕਲ ਸਿੰਪੋਜ਼ੀਅਮ, ਇਲੋਕਿਊਸ਼ਨ, ਡੀਬੇਟ ਦੇ ਮੁਕਾਬਲੇ ਹੋਣਗੇ। 22 ਨਵੰਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਪੰਜਾਬ ਦੇ ਲੋਕ ਨਾਚ ਗਿੱਧਾ ਦੇ ਮੁਕਾਬਲੇ ਹੋਣਗੇ ਜਿਸ ਤੋਂ ਬਾਅਦ ਦਸਮੇਸ਼ ਆਡੀਟੋਰੀਅਮ ਵਿਚ ਇਨਾਮ ਵੰਡ ਸਮਾਗਮ ਹੋਵੇਗਾ। ਫੈਸਟੀਵਲ ਦੇ ਆਯੋਜਨ ਵਿਚ ਵਿਦਿਆਰਥੀ ਦੀ ਟੀਮ ਤੋਂ ਇਲਾਵਾ ਅਧਿਆਪਕ ਪ੍ਰੋ. ਸ਼ਾਲਿਨੀ ਬਹਿਲ, ਡਾ. ਅਮਨਦੀਪ ਸਿੰਘ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਮੁਨੀਸ਼ ਸੈਣੀ, ਡਾ. ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸਟਾਫ ਦੇ ਮੈਂਬਰ ਹਾਜ਼ਰ ਸਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)