Amritsar News: ਕਸਬਾ ਸੁਰਸਿੰਘ ਵਿੱਚ ਇੱਕ ਜ਼ਬਰਦਸਤ ਐਕਸੀਡੈਂਟ ਹੋਇਆ ਹੈ। ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਗਮਗੀਨ ਮਾਹੌਲ ਵਿੱਚ ਦੋਵਾਂ ਭਰਾਵਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਅੰਤਿਮ ਸੰਸਕਾਰ ਕੀਤਾ ਗਿਆ। ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਰਿਵਾਹ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਹੈ।



ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ XUV-(PB47-F-0515 ਅੰਮ੍ਰਿਤਸਰ ਤੋਂ ਭਿੱਖੀਵਿੰਡ ਨੂੰ ਜਾ ਰਹੀ ਸੀ। ਜਦੋਂ ਉਹ ਕਸਬਾ ਸੁਰਸਿੰਘ ਤੋਂ ਥੋੜ੍ਹੀ ਅੱਗੇ ਪਹੁੰਚੀ ਤਾਂ ਇੱਕ ਮੋਟਰਸਾਈਕਲ PB38-B-7336 ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਸਕੇ ਭਰਾ ਗੁਰਬੀਰ ਸਿੰਘ ਤੇ ਵਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਮੌਤ ਹੋ ਗਈ ਜਦਕਿ ਗੱਡੀ ਸਵਾਰ ਮੌਕੇ ਤੋਂ ਫਰਾਰ ਹੋ ਗਿਆ।


ਉਧਰ ਮੌਕੇ ਤੇ ਪਹੁੰਚੀ ਸੁਰ ਸਿੰਘ ਪੁਲਿਸ ਵੱਲੋਂ ਮੋਟਰ ਸਾਈਕਲ ਤੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ । ਦੋਨਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ। ਪਰਿਵਾਰ ਤੇ ਪਿੰਡ ਵਿੱਚ ਗਮਗੀਨ ਮਾਹੌਲ ਛਾਇਆ ਹੋਇਆ ਸੀ। ਇਸ ਦੌਰਾਨ ਮ੍ਰਿਤਕ ਨੌਜਵਾਨਾਂ ਦਾ ਅੰਤਿਮ ਸਸਕਾਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।


ਇਸ ਦੁੱਖ ਦੀ ਘੜੀ ਵਿੱਚ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਿੰਡ ਸੁਰਸਿੰਘ ਵਿਖੇ ਜਾ ਕੇ ਨੌਜਵਾਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੋਰ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੱਡੀ ਸਵਾਰ ਵਿਅਕਤੀ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੂੰ ਇਨਸਾਫ ਦੁਆਇਆ ਜਾਵੇ। ਫਿਲਹਾਲ ਪੁਲਿਸ ਚੌਕੀ ਸੁਰ ਸਿੰਘ ਵੱਲੋਂ ਗੱਡੀ ਦੇ ਡਰਾਈਵਰ ਤੇ ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।


ਹੋਰ ਪੜ੍ਹੋ : Punjab News: ਪੁਲਿਸ ਹਿਰਾਸਤ 'ਚ ਅੰਮ੍ਰਿਤਪਾਲ ਸਿੰਘ ? ਹਾਈਕੋਰਟ ਵੱਲੋਂ ਸਰਕਾਰ ਤੋਂ ਜਵਾਬ ਤਲਬ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।