Amritsar News : ਅੰਮ੍ਰਿਤਸਰ ਦੇ ਮਕਬੂਲਪੁਰਾ ਵਿੱਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇੱਟਾਂ-ਪੱਥਰਾਂ ਨਾਲ ਹਮਲਾ ਕੀਤਾ ਜਾ ਰਿਹਾ ਹੈ। ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਘਰ 'ਤੇ ਹਮਲਾ ਕੀਤਾ ਗਿਆ ਹੈ। 


ਕਰਮ ਸਿੰਘ ਵਾਸੀ ਮਕਬੂਲਪੁਰਾ ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਘਰ ਦੇ ਨੇੜੇ ਹੀ ਰਹਿਣ ਵਾਲਾ ਅਰਸ਼ਦੀਪ ਸਿੰਘ ਸਾਡੇ ਘਰ ਨੇੜੇ ਬਾਥਰੂਮ ਕਰ ਰਿਹਾ ਸੀ, ਜਦੋਂ ਮੈਂ ਉਸ ਨੂੰ ਰੋਕਿਆ ਤਾਂ ਉਸ ਨੇ ਮੇਰੇ ਨਾਲ ਗਾਲੀ-ਗਲੋਚ ਕੀਤੀ ਅਤੇ ਫਿਰ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਸਾਡੇ ਘਰ ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। 

 


 

ਓਥੇ ਹੀ ਕਰਮ ਸਿੰਘ ਨੇ ਦੱਸਿਆ ਕਿ ਸਾਡੇ ਘਰ ਦੇ ਦੋ ਮੋਟਰਸਾਈਕਲਾਂ , ਇਕ ਕਾਰ ਅਤੇ ਇਕ ਐਲ.ਈ.ਡੀ. ਦੀ ਭੰਨ-ਤੋੜ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਹੈ ਪਰ ਪੁਲਿਸ ਅਜੇ ਤੱਕ ਮੌਕੇ 'ਤੇ ਨਹੀਂ ਪਹੁੰਚੀ। ਕਰਮ ਸਿੰਘ ਨੇ ਪੁਲਸ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਮੈਨੂੰ ਇਨਸਾਫ਼ ਦਿਵਾਇਆ ਜਾਵੇਂ।

 



ਇਸ ਸਬੰਧੀ ਥਾਣਾ ਸਦਰ ਦੇ ਐਸ.ਐਚ.ਓ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਰਾਤ ਸਮੇਂ ਸ਼ਿਕਾਇਤ ਮਿਲੀ ਹੈ ਕਿ ਦੋਵਾਂ ਧਿਰਾਂ ਵਿਚ ਝਗੜਾ ਹੋਇਆ ਹੈ, ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀ ਦਰਖਾਸਤ ਪ੍ਰਾਪਤ ਹੋ ਗਈ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ,ਉਸ 'ਤੇ ਕਾਰਵਾਈ ਕੀਤੀ ਜਾਵੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।