ਪੜਚੋਲ ਕਰੋ
Advertisement
Amritsar News : ਅੰਮ੍ਰਿਤਸਰ 'ਚ ਦੋ ਭੈਣਾਂ ਨੇ ਇਕੱਠੇ ਕੀਤੀ ਖ਼ੁਦਕੁਸ਼ੀ , ਮਾਂ ਦੇ ਬਿਮਾਰ ਰਹਿਣ ਸੀ ਡਰ
Amritsar News : ਅੰਮ੍ਰਿਤਸਰ 'ਚ ਦੋ ਭੈਣਾਂ ਵੱਲੋਂ ਇਕੱਠੇ ਖੁਦਕੁਸ਼ੀ ਦਾ ਮਾਮਲਾ ਆਇਆ ਹੈ। ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ ਅਤੇ ਦੋਵੇਂ ਹੀ ਭੈਣਾਂ ਕੁਆਰੀਆਂ ਸਨ। ਮਾਂ ਦੀ ਮੌਤ ਤੋਂ ਬਾਅਦ ਇ
Amritsar News : ਅੰਮ੍ਰਿਤਸਰ 'ਚ ਦੋ ਭੈਣਾਂ ਵੱਲੋਂ ਇਕੱਠੇ ਖੁਦਕੁਸ਼ੀ ਦਾ ਮਾਮਲਾ ਆਇਆ ਹੈ। ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ ਅਤੇ ਦੋਵੇਂ ਹੀ ਭੈਣਾਂ ਕੁਆਰੀਆਂ ਸਨ। ਮਾਂ ਦੀ ਮੌਤ ਤੋਂ ਬਾਅਦ ਇਕੱਲੇ ਰਹਿਣ ਦੇ ਡਰ ਕਾਰਨ ਦੋਵੇਂ ਭੈਣਾਂ ਨੇ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਇਹ ਕਦਮ ਚੁੱਕਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਰੋਡ ਅਧੀਨ ਪੈਂਦੇ ਨਿਊ ਗਾਰਡਨ ਐਵੀਨਿਊ 'ਚ ਰਹਿਣ ਵਾਲੀਆਂ ਦੋ ਭੈਣਾਂ ਨੇ ਖੁਦਕੁਸ਼ੀ ਕਰ ਲਈ ਹੈ। ਦੋਵਾਂ ਦੀ ਪਛਾਣ ਜੋਤੀ ਕਪੂਰ ਅਤੇ ਸੀਮਾ ਕਪੂਰ ਵਜੋਂ ਹੋਈ ਹੈ। ਦੋਵਾਂ ਨੇ ਮਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ ਅਤੇ ਇਸ ਵਿੱਚ ਆਪਣਾ ਪੋਸਟਮਾਰਟਮ ਨਾ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ : ਬੇਮੌਸਮੀ ਬਰਸਾਤ ਕਾਰਨ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਫਸਲਾਂ ਤਬਾਹ ,ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
ਪੁਲਸ ਜਾਂਚ 'ਚ ਪਤਾ ਲੱਗਾ ਕਿ ਦੋਵੇਂ ਭੈਣਾਂ ਦਾ ਵਿਆਹ ਨਹੀਂ ਹੋਇਆ ਸੀ। ਦੋਵੇਂ ਆਪਣੀ ਮਾਂ ਨਾਲ ਇੱਕੋ ਘਰ ਵਿੱਚ ਰਹਿੰਦੀਆਂ ਸਨ ਪਰ ਮਾਂ ਕਾਫੀ ਸਮੇਂ ਤੋਂ ਬਿਮਾਰ ਸੀ। ਉਸ ਦੀ ਮੌਤ ਦਾ ਡਰ ਦੋਹਾਂ ਨੂੰ ਖਾ ਰਿਹਾ ਸੀ। ਖੁਦਕੁਸ਼ੀ 'ਚ ਦੋਹਾਂ ਨੇ ਲਿਖਿਆ ਕਿ ਮਾਂ ਦੇ ਜਾਣ ਤੋਂ ਬਾਅਦ ਉਹ ਇਕੱਲੀਆਂ ਰਹਿਣ ਤੋਂ ਡਰਦੀਆਂ ਸਨ। ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਸੁਸਾਇਡ ਨੋਟ ‘ਚ ਲਿਖਿਆ ਕਿ ਇਸ ਲਈ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਨੇ ਸ਼ੇਅਰ ਕੀਤੀ 'ਛਣਕਾਟਾ 2003' ਦੀ ਵੀਡੀਓ, ਫੈਨਜ਼ ਨੂੰ ਪੁਰਾਣੇ ਦਿਨ ਆਏ ਯਾਦ, ਭੱਲਾ ਨੂੰ ਪੁੱਛਿਆ ਇਹ ਸਵਾਲ
ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਤ ਨੂੰ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਆਈਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਿਸ਼ਤੇਦਾਰਾਂ ਦੇ ਬਿਆਨ ਲਏ ਜਾ ਰਹੇ ਹਨ। ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement