Amritsar News: ਅੰਮ੍ਰਿਤਸਰ ਦੇ ਗੁਮਟਾਲਾ ਚੌਕ ਤੋਂ ਰਾਜਾਸਾਂਸੀ ਨੂੰ ਜਾਂਦੀ ਸੜਕ 'ਤੇ ਸਿਗਰਟਾਂ ਦੀ ਦੁਕਾਨਾਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲਗਾਉਣ ਵਾਲੇ ਨੌਜਵਾਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ। ਪਰ ਅੱਗ ਕਰਕੇ ਦੁਕਾਨਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ (All goods were burnt) ਹੋ ਗਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਦੇਰ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਗਏ ਸਨ। ਦੇਰ ਰਾਤ ਓਨ੍ਹਾਂ ਨੂੰ ਫੋਨ ਆਇਆ ਕਿ ਓਨ੍ਹਾਂ ਦੀ ਦੁਕਾਨਾਂ ਨੂੰ ਕਿਸੇ ਨੇ ਅੱਗ ਲਾ ਦਿੱਤੀ ਹੈ ਅਤੇ ਉਨ੍ਹਾਂ ਨੇ ਮੌਕੇ 'ਤੇ ਆ ਕੇ ਦੇਖਿਆ ਤਾਂ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਵੀ ਖੰਗਾਲੇ ਜਾ ਰਹੇ ਹਨ।
ਬਹੁਤ ਹੀ ਮੰਦਭਾਗੀ ਘਟਨਾ- ਗੁਰਜੀਤ ਸਿੰਘ ਔਜਲਾ
ਇਸ ਮੌਕੇ ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਮੀਰਾਂ ਕੋਟ ਚੌਂਕ ਵਿਖੇ ਕੁੱਝ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਦੇ ਬੀੜੀ ਪਾਨ ਸਿਗਰਟਾਂ ਦੇ ਖੋਖਿਆਂ ਨੂੰ ਅੱਗ ਲਗਾ ਦਿੱਤੀ ਗਈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਹਨਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਖਾਸਕਰ ਅੰਮ੍ਰਿਤਸਰ ਗੁਰੂ ਦੀ ਨਗਰੀ ਹੈ ਇੱਥੇ ਸਭ ਨਾਲ ਪਿਆਰ ਕੀਤਾ ਜਾਂਦਾ ਹੈ ਚਾਹੇ ਉਹ ਕਿਸੇ ਵੀ ਭਾਈਚਾਰੇ ਨਾਲ ਸੰਬੰਧ ਰੱਖਦਾ ਹੋਵੇ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰ ਰਹੇ ਹਾਂ ਉਸ ਤਰ੍ਹਾਂ ਹੀ ਪ੍ਰਵਾਸੀ ਭਾਈਚਾਰੇ ਦੇ ਲੋਕ ਸਾਡੇ ਗੁਰੂ ਘਰ ਵਿੱਚ ਨਗਰੀ ਵਿੱਚ ਆ ਕੇ ਕੰਮ ਕਰ ਰਹੇ ਹਨ। ਪਰ ਇਹੋ ਜਿਹੀ ਘਟਨਾ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ ਇਹਨਾਂ ਮਾੜੇ ਅਨਸਰ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਅਸੀਂ ਮੰਗ ਕਰਦੇ ਹਾਂ, ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਅਜਿਹੀ ਘਟਨਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਉਥੇ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਡੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।