Amritsar News : ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਸ਼ਨੀਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰਮੀਤ ਸਿੰਘ ਨੇ ਕਿਹਾ, ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਇੱਕ ਵੱਖਰੀ ਹੀ ਸ਼ਾਂਤੀ ਮਿਲਦੀ ਹੈ, ਉਨ੍ਹਾਂ ਕਿਹਾ, ਜਦੋਂ ਭਾਰਤੀ ਫੌਜ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ 'ਤੇ ਸੀ ਤਾਂ ਵੀ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਉਂਦੇ ਰਹੇ।
ਉਨ੍ਹਾਂ ਅੱਗੇ ਕਿਹਾ, ਉਹ ਪੰਜਾਬ ਅਤੇ ਪੂਰੇ ਦੇਸ਼ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੀ ਕਾਮਨਾ ਕਰਦੇ ਹਨ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਅਤੇ ਹੈਲੀਪੈਡਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ, ਉਤਰਾਖੰਡ ਵਿੱਚ ਸਾਰੇ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਆਸਾਨ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇੱਥੇ ਆ ਕੇ ਮਨ ਨੂੰ ਮਿਲਦੀ ਹੈ ਸ਼ਾਂਤੀ - ਉਤਰਾਖੰਡ ਦੇ ਰਾਜਪਾਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਕਿਹਾ ਕਿ ਮੈਂ ਪੰਜਾਬ ਦੇ ਜਲਾਲੳਸਮਾ ਪਿੰਡ ਦਾ ਵਸਨੀਕ ਹਾਂ ਅਤੇ ਮੈਂ ਕਪੂਰਥਲਾ ਵਿੱਚ ਪੜ੍ਹਾਈ ਕੀਤੀ ਅਤੇ ਭਾਰਤੀ ਫੌਜ ਵਿਚ ਜ਼ਿੰਮੇਵਾਰੀ ਨਿਭਾਈ। ਗੁਰਮੀਤ ਸਿੰਘ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਇੱਕ ਵੱਖਰੀ ਹੀ ਸ਼ਾਂਤੀ ਮਿਲਦੀ ਹੈ, ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਫੌਜ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ 'ਤੇ ਸੀ ਤਾਂ ਵੀ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਉਂਦੇ ਰਹੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਪੂਰੇ ਦੇਸ਼ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੀ ਕਾਮਨਾ ਕਰਦੇ ਹਨ।