Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ 'ਚ ਵਿਆਹ ਸਮਾਗਮ 'ਚ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਨਾਮਜ਼ਦ ਵਿਅਕਤੀ ਨੂੰ ਪੁਲਿਸ ਨੇ ਘੇਰ ਕੇ ਗ੍ਰਿਫਤਾਰ ਕੀਤਾ ਹੈ। ਲੁਟੇਰਿਆਂ ਨੇ ਪੁਲਿਸ 'ਤੇ ਫਾਇਰਿੰਗ ਵੀ ਕੀਤੀ। ਮਿਲੀ ਜਾਣਕਾਰੀ ਅਨੁਸਾਰ ਲੁਟੇਰੇ ਇੱਕ ਵਿਆਹ ਸਮਾਗਮ ਦੌਰਾਨ ਕਾਰ ਪਾਰਕਿੰਗ ਵਿੱਚ ਬੈਠੇ ਸਨ। ਕਾਰ ਵਿੱਚ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ।
ਗਨੀਮਤ ਇਹ ਰਹੀ ਕਿ ਚੱਲ ਰਹੇ ਸ਼ਗਨ ਸਮਾਗਮ ਦੌਰਾਨ ਕਿਸੇ ਨੂੰ ਗੋਲੀ ਨਹੀਂ ਲੱਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਜ਼ਮ ਪਹਿਲਾਂ ਵੀ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਪੁਲਿਸ ਨੂੰ ਲੋੜੀਂਦੇ ਸਨ ਅਤੇ ਹੁਣ ਇਨ੍ਹਾਂ ਖ਼ਿਲਾਫ਼ ਗੋਲੀ ਚਲਾਉਣ ਦਾ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਇਹ ਵਾਟੇਂਡ ਲੁਟੇਰੇ ਇੱਥੇ ਨਜ਼ਰ ਆਏ ਨੇ, ਜਿਸ ਕਰਕੇ ਜਦੋਂ ਪੁਲਿਸ ਪੈਲਿਸ ਦੀ ਪਾਰਕਿੰਗ ਵਿੱਚ ਪਹੁੰਚੀ ਤਾਂ ਇਹ ਮੁਲਜ਼ਮ ਕਾਰ ਦੇ ਵਿੱਚ ਬੈਠੇ ਹੋਏ ਸਨ। ਪੁਲਿਸ ਨੂੰ ਦੇਖ ਕੇ ਭੱਜਣ ਲੱਗੇ, ਜਿਸ ਕਰਕੇ ਇਨ੍ਹਾਂ ਵੱਲੋਂ ਪੁਲਿਸ ਟੀਮ ਉੱਤੇ ਗੋਲੀਆਂ ਚਲਾਈਆਂ ਗਈਆਂ। ਪਰ ਪੁਲਿਸ ਨੇ ਆਪਣੀ ਮੁਸਤੈਦੀ ਦਿਖਾਉਂਦਿਆਂ ਹੋਏ ਇਨ੍ਹਾਂ ਨੂੰ ਘੇਰਾ ਪਾ ਕੇ ਗ੍ਰਿਫਤਾਰ ਕਰ ਲਿਆ ਗਿਆ। ਹੁਣ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਨ ਦੇ ਦੋਸ਼ 'ਚ ਇਨ੍ਹਾਂ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।