Amritsar News: ਸ਼ਹਿਰ ਵਿੱਚ ਨੈਸ਼ਨਲ ਸਕਿਉਰਿਟੀ ਗਾਰਡ ਤੇ ਪੰਜਾਬ ਪੁਲਿਸ ਵੱਲੋਂ ਅੱਜ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਵਜੋਂ ਜੰਗੀ ਅਭਿਆਸ ਕੀਤਾ ਜਾਵੇਗਾ। ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਹੋਵੇਗਾ। ਇਸ ਵਿੱਚ ਹੈਂਡ ਗ੍ਰਨੇਡ ਤੇ ਬੰਬ ਧਮਾਕਿਆਂ ਦੀ ਆਵਾਜ਼ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ। 


ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਅਜਿਹੇ ਅਭਿਆਸਾਂ ਦੀ ਸਖ਼ਤ ਲੋੜ ਹੁੰਦੀ ਹੈ ਤੇ ਨੈਸ਼ਨਲ ਸਕਿਉਰਿਟੀ ਗਾਰਡ ਨੇ ਇਸ ਕੰਮ ਲਈ ਅੰਮ੍ਰਿਤਸਰ ਪੁਲਿਸ ਨੂੰ ਚੁਣਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਵਾਜਾਈ ਵੀ ਰੋਕੀ ਜਾਵੇਗੀ, ਮੀਡੀਆ ਦਾ ਦਖਲ ਵੀ ਰੋਕਿਆ ਜਾਵੇਗਾ ਤੇ ਮੈਡੀਕਲ ਸੇਵਾਵਾਂ ਲਈ ਐਂਬੂਲੈਂਸ ਦੀ ਵਰਤੋਂ ਵੀ ਕੀਤੀ ਜਾਵੇਗੀ।


ਇਹ ਅਭਿਆਸ 3 ਤੋਂ 4 ਨਵੰਬਰ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਅਭਿਆਸ ਲਈ ਰੇਲਵੇ ਸਟੇਸ਼ਨ, ਖੰਨਾ ਪੇਪਰ ਮਿੱਲ, ਸਰਕਾਰੀ ਮੈਡੀਕਲ ਕਾਲਜ, ਪੁਲੀਸ ਕਮਿਸ਼ਨਰ ਦਫ਼ਤਰ, ਡਿਪਟੀ ਕਮਿਸ਼ਨਰ ਦਫ਼ਤਰ, ਹਵਾਈ ਅੱਡਾ, ਅਦਾਲਤ ਕੰਪਲੈਕਸ, ਤਾਜ ਹੋਟਲ, ਟ੍ਰੀਲੀਅਮ ਮਾਲ ਆਦਿ ਥਾਵਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਸ ਨਾਲ ਪੁਲੀਸ ਨੂੰ ਜਿੱਥੇ ਅਜਿਹੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨੱਜਿਠਣ ਲਈ ਤਾਕਤ ਮਿਲੇਗੀ ਉਥੇ ਆਪਣੀਆਂ ਕਮੀਆਂ ਦਾ ਵੀ ਪਤਾ ਲਗੇਗਾ।


ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਆਵਾਜ਼ਾਂ ਤੋਂ ਨਾ ਡਰਨ ਤੇ ਨਾ ਹੀ ਕਿਸੇ ਤਰ੍ਹਾਂ ਦੀ ਅਫਵਾਹ ਫੈਲਾਉਣ। ਉਨਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਕੋਈ ਵੀ ਵਿਅਕਤੀ ਸਵੈ-ਰੱਖਿਆ ਲਈ ਆਪਣੇ ਲਾਇਸੰਸੀ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਤੇ ਪ੍ਰਸ਼ਾਸਨ ਦੀ ਕੋਸ਼ਿਸ਼ ਹੋਵੇਗੀ ਕਿ ਜ਼ਰੂਰੀ ਸੇਵਾਵਾਂ, ਨਿੱਜੀ ਤੇ ਜਨਤਕ ਜਾਇਦਾਦ ਨੂੰ ਕੋਈ ਨੁਕਸਾਨ ਨਾ ਪਹੁੰਚਾਇਆ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: