(Source: ECI/ABP News)
Amritsar News: ਹਰਿਮੰਦਰ ਸਾਹਿਬ ਕੰਪਲੈਕਸ 'ਚ ਵਾਪਰੀ ਭਿਆਨਕ ਘਟਨਾ! ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਇੱਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ

Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਇੱਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਹਾਸਲ ਜਾਣਕਾਰੀ ਅਨੁਸਾਰ ਕੋਈ ਵੀਆਈਪੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ। ਉਨ੍ਹਾਂ ਨਾਲ ਬੌਡੀਗਾਰਡ ਮੌਜੂਦ ਸਨ। ਜਦੋਂ ਵੀਆਈਪੀ ਮੱਥਾ ਟੇਕਣ ਲਈ ਅੰਦਰ ਚਲੇ ਗਏ ਤੇ ਗੰਨਮੈਨ ਬਾਹਰ ਗਲਿਆਰੇ ਦੇ ਨੇੜੇ ਹੀ ਖੜ੍ਹੇ ਰਹੇ।
ਇਸ ਦੌਰਾਨ ਕੁਝ ਹੀ ਦੇਰ 'ਚ ਨੌਜਵਾਨ ਦੌੜਦਾ ਹੋਇਆ ਆਇਆ। ਉਸ ਨੇ ਗੰਨਮੈਨ ਦੀ ਪਿਸਤੌਲ ਖੋਹ ਲਈ ਤੇ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ:ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਦੱਸ ਦਈਏ ਕਿ ਗੋਲੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਵੀ ਦੌੜ ਕੇ ਆਏ ਪਰ ਉਦੋਂ ਤੱਕ ਨੌਜਵਾਨ ਗਲੀ ਲੱਗਣ ਮਗਰੋਂ ਉਥੇ ਹੀ ਡਿੱਗ ਗਿਆ। ਨੌਜਵਾਨ ਦੇ ਸਿਰ 'ਤੇ ਗੋਲੀ ਲੱਗੀ ਹੈ। ਇੰਨੀ ਸੁਰੱਖਿਆ ਦੇ ਬਾਵਜੂਦ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲੈਣਾ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਨੌਜਵਾਨ ਦੀ ਪਛਾਣ ਵੀ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
