ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਨਹੀਂ ਕਤਲ ਹੋਏ, ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣਗੇ ਕਾਤਲ, CM ਮਾਨ ਨੇ ਦਿੱਤਾ ਧਰਵਾਸਾ, ਕਿਹਾ- ਦੇਵਾਂਗੇ ਸਖ਼ਤ ਸਜ਼ਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

Punjab News: ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ 14 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਹ ਮਾਮਲਾ ਮਜੀਠਾ ਹਲਕੇ ਦੇ ਪਿੰਡ ਭੰਗਾਲੀ ਦਾ ਹੈ, ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ਦੀ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਵਾਸਾ ਦਿੱਤਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ 'ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ 'ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ…
— Bhagwant Mann (@BhagwantMann) May 13, 2025
ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 6 ਹੋਰ ਲੋਕ ਗੰਭੀਰ ਹਾਲਤ ਵਿੱਚ ਹਨ। ਇਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 4 ਦੀ ਹਾਲਤ ਇਨੀ ਗੰਭੀਰ ਹੈ ਕਿ ਉਹ ਗੱਲ ਕਰਨ ਜੋਗੇ ਵੀ ਨਹੀਂ ਰਹੇ। ਪ੍ਰਸ਼ਾਸਨ ਨੂੰ ਅਨੁਮਾਨ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਮ੍ਰਿਤਕਾਂ ਵਿੱਚ ਭੰਗਾਲੀ ਕਲਾਂ, ਮਰਾਡੀ ਕਲਾਂ ਅਤੇ ਜਯੰਤੀਪੁਰ ਪਿੰਡਾਂ ਦੇ ਵਸਨੀਕ ਸ਼ਾਮਿਲ ਹਨ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ 'ਚ ਆ ਗਿਆ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਆਈ ਤੇ ਕਿਵੇਂ ਆਈ। ਇਹ ਪਿਛਲੇ 3 ਸਾਲਾਂ 'ਚ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਚੌਥਾ ਮਾਮਲਾ ਹੈ।




















