Amritsar News : ਅੱਜ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਅਤੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਜੁਆਇੰਟ ਅਪ੍ਰੇਸ਼ਨ ਚਲਾਇਆ ਗਿਆ ਹੈ। ਇਸ ਅਪ੍ਰੇਸ਼ਨ ਦੌਰਾਨ ਪੁਤਲੀਘਰ ਬਾਜ਼ਾਰ ਵਿੱਚ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵੱਲੋਂ ਸੜਕਾਂ/ਫੁੱਟਪਾਥ 'ਤੇ ਕੀਤੇ ਗਏ ਨਜਾਇਜ਼ ਕਬਜੇ ਹਟਾਏ ਗਏ ਅਤੇ ਅਪੀਲ ਕੀਤੀ ਗਈ ਕਿ ਅੱਗੇ ਤੋ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥ ਉਪਰ ਨਾ ਰੱਖਣ ਅਤੇ ਟਰੈਫਿਕ ਨੂੰ ਸਹੀ ਢੰਗ ਰੇਗੂਲੇਟ ਕਰਨ ਵਿਚ ਪ੍ਰਸਾਸ਼ਨ ਦਾ ਸਹਿਯੋਗ ਕਰਨ ਕਿਉਂਕਿ ਅਜਿਹਾ ਕਰਨ ਨਾਲ ਆਮ ਪਬਲਿਕ ਨੂੰ ਬਾਜ਼ਾਰ  ਵਿੱਚ ਚੱਲਣ ਫਿਰਨ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਮੁਹਿੰਮ ਟਰੈਫਿਕ ਸਟਾਫ ਵੱਲੋ ਅੱਗੇ ਵੀ ਜਾਰੀ ਰੱਖੀ ਜਾਵੇਗੀ।


ਇਹ ਵੀ ਪੜ੍ਹੋ  : Tarn Taran Murder : ਭਗਵੰਤ ਮਾਨ ਸਰਕਾਰ ਦੇ ਦਾਅਵੇ ਵੀ ਠੁੱਸ , ਗੈਂਗਸਟਰ ਸ਼ਰੇਆਮ ਮੰਗ ਰਹੇ ਫਿਰੋਤੀਆਂ : ਅਜੈਬ ਸਿੰਘ


ਦੱਸ ਦੇਈਏ ਕਿ ਸੜਕ ਕਿਨਾਰੇ ਰੇਹੜੀ-ਫੜੀ ਲਗਾ ਕੇ ਅਤੇ ਦੁਕਾਨਾਂ ਅੱਗੇ ਸਮਾਨ ਰੱਖ ਕੇ ਨਜਾਇਜ਼ ਕਬਜ਼ੇ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਅੱਜ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਅਤੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਜੁਆਇੰਟ ਅਪ੍ਰੇਸ਼ਨ ਚਲਾਇਆ ਗਿਆ ਹੈ।  ਟ੍ਰੈਫਿਕ ਪੁਲਿਸ ਵੱਲੋਂ ਸੜਕਾਂ ਕਿਨਾਰੇ ਅਤੇ ਬਜ਼ਾਰਾਂ 'ਚ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਮੁੱਖ ਬਾਜ਼ਾਰ 'ਚ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਨਾਜਾਇਜ਼ ਕਬਜ਼ਾ ਕਰਨ ਵਾਲੇ ਵਿਅਕਤੀ ਟੱਸ ਤੋਂ ਮੱਸ ਨਹੀਂ ਹੋ ਰਹੇ। 


ਸੜਕਾਂ ਕਿਨਾਰੇ ਸਬਜ਼ੀ, ਫਰੂਟ ਦੀਆਂ ਰੇਹੜੀਆਂ ਵਾਲਿਆਂ ਨੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸੇ ਤਰ੍ਹਾਂ ਹੀ ਕਰਿਆਨਾ, ਸਾਈਕਲਾਂ, ਹਲਵਾਈਆਂ ਅਤੇ ਹੋਰ ਦੁਕਾਨਦਾਰਾਂ ਨੇ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਕਬਜ਼ੇ ਜਮਾਏ ਹੋਏ ਹਨ। ਆਏ ਦਿਨ ਨਜਾਇਜ਼ ਕਬਜ਼ਿਆਂ ਕਾਰਨ ਬਾਜ਼ਾਰ 'ਚ ਝਗੜੇ ਹੁੰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਪੈਦਲ ਚੱਲਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ। ਪੁਲਿਸ ਅਨੁਸਾਰ ਕਿਸੇ ਨੂੰ ਰੇਹੜੀ ਫੜੀ ਵਾਲੇ ਅਤੇ ਦੁਕਾਨਦਾਰਾਂ ਨੂੰ ਸਰਕਾਰੀ ਥਾਵਾਂ 'ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।