ਪੜਚੋਲ ਕਰੋ

ਅੰਮ੍ਰਿਤਸਰ NRI ਗੋਲੀਬਾਰੀ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, 5 ਵਿਅਕਤੀ ਨੂੰ ਕੀਤਾ ਕਾਬੂ, ਖੁੱਲ੍ਹਿਆ ਭੇਦ

Amritsar News: ਅੰਮ੍ਰਿਤਸਰ 'ਚ ਸ਼ਨੀਵਾਰ ਸਵੇਰੇ ਇਕ NRI ਪਰਿਵਾਰ 'ਤੇ ਉਨ੍ਹਾਂ ਦੇ ਘਰ 'ਚ ਵੜ ਕੇ ਗੋਲੀਬਾਰੀ ਕਰਨ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਦੇ ਨਾਲ ਹੀ 5 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ।

Amritsar News: ਅੰਮ੍ਰਿਤਸਰ 'ਚ ਸ਼ਨੀਵਾਰ ਸਵੇਰੇ ਇਕ NRI ਪਰਿਵਾਰ 'ਤੇ ਉਨ੍ਹਾਂ ਦੇ ਘਰ 'ਚ ਵੜ ਕੇ ਗੋਲੀਬਾਰੀ ਕਰਨ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ ਵਿੱਚ 4 ਹੋਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੇ ਹਮਲਾਵਰਾਂ ਦੀ ਮਦਦ ਕੀਤੀ ਸੀ। ਪੁਲਿਸ ਨੇ ਹਮਲਾਵਰਾਂ ਦੀ ਪਛਾਣ ਕਰ ਲਈ ਹੈ ਅਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਜਲਦੀ ਹੀ ਫੜ ਲਿਆ ਜਾਵੇਗਾ।

ਜਾਂਚ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਹਮਲਾਵਰ ਗੁਰਿੰਦਰ ਸਿੰਘ ਸੁੱਖਾ ਗਰਨੇਡ ਵਾਸੀ ਕਪੂਰਥਲਾ ਅਤੇ ਗੁਰਕੀਰਤ ਸਿੰਘ ਗੁਰੀ ਵਾਸੀ ਜਲੰਧਰ ਹਨ। ਪੁਲਿਸ ਨੇ ਤਰਨਤਾਰਨ ਵਾਸੀ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵਿਚ ਹਮਲਾਵਰਾਂ ਦੀ ਮਦਦ ਕੀਤੀ ਸੀ। ਇਕ ਹੋਟਲ ਦੇ ਮਾਲਕ ਜਗਦੰਬਰ ਅਟਾਰੀ ਅਤੇ ਅਭਿਲਾਸ਼ ਭਾਸਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਬਿਨਾਂ ਕਿਸੇ ਆਈਡੀ ਦੇ ਆਪਣੇ ਹੋਟਲ ਵਿੱਚ ਹਮਲਾਵਰਾਂ ਨੂੰ ਪਨਾਹ ਦਿੱਤੀ ਸੀ।

NRI 'ਤੇ ਹਮਲਾ ਕਰਨ ਵਾਲੇ ਉਸ ਦੀ ਪਹਿਲੀ ਪਤਨੀ ਦੇ ਪੇਕੇ ਵਾਲੇ ਸਨ, ਜੋ ਅਮਰੀਕਾ ਵਿਚ ਰਹਿ ਰਹੇ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਸੀ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਤਨੀ ਦੇ ਭਰਾ ਵੱਲੋਂ ਹਮਲਾਵਰਾਂ ਨੂੰ ਪੈਸੇ ਟਰਾਂਸਫਰ ਕੀਤੇ ਗਏ ਸਨ। ਮ੍ਰਿਤਕ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਵਿਦੇਸ਼ ਵਿੱਚ ਬੈਠ ਕੇ ਪੂਰੀ ਵਿਉਂਤਬੰਦੀ ਕੀਤੀ ਸੀ।

ਉੱਥੇ ਹੀ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਦੀ ਟੀਮ ਮ੍ਰਿਤਕ ਪਤਨੀ ਦੇ ਪੇਕੇ ਪਿੰਡ ਟਾਂਡਾ, ਹੁਸ਼ਿਆਰਪੁਰ ਪਹੁੰਚੀ ਸੀ। ਜਿੱਥੋਂ ਮ੍ਰਿਤਕ ਪਤਨੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਚਾਰ ਹੋਰਾਂ 'ਤੇ ਹਮਲਾਵਰਾਂ ਦੀ ਮਦਦ ਕਰਨ ਦਾ ਦੋਸ਼ ਹੈ।

ਸਪੈਸ਼ਲ ਡੀਜੀਪੀ ਡੋਕੇ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਵਿੱਚੋਂ ਇੱਕ ਜਲੰਧਰ ਅਤੇ ਦੂਜਾ ਕਪੂਰਥਲਾ ਦਾ ਰਹਿਣ ਵਾਲਾ ਹੈ। ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ। ਇੱਕ ਵਿਅਕਤੀ ਖ਼ਿਲਾਫ਼ 10 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਐਨਡੀਪੀਐਸ ਅਤੇ ਲੜਾਈ ਝਗੜੇ ਨਾਲ ਸਬੰਧਤ ਹਨ। ਜਦਕਿ ਬਾਕੀਆਂ ਖਿਲਾਫ ਐਨਡੀਪੀਐਸ ਦੇ ਕੇਸ ਦਰਜ ਹਨ। ਦੋਵਾਂ ਖਿਲਾਫ LOC ਜਾਰੀ ਕਰ ਦਿੱਤੀ ਗਈ ਹੈ, ਤਾਂ ਜੋ ਉਹ ਵਿਦੇਸ਼ ਨਾ ਭੱਜ ਸਕਣ। ਹਮਲਾਵਰ ਕਿਸ ਬਾਈਕ 'ਤੇ ਆਏ ਸਨ, ਉਸ ਦਾ ਵੇਰਵਾ ਵੀ ਪੁਲਿਸ ਕੋਲ ਮੌਜੂਦ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ

Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Embed widget