Amritsar news: ਅੰਮ੍ਰਿਤਸਰ ਪੁਲਿਸ ਨੇ ਨਸ਼ਾ ਸਮਗਲਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ
Amritsar news: ਅੰਮ੍ਰਿਤਸਰ ਸੀਆਈਏ ਸਟਾਫ਼ ਨੇ ਨਸ਼ਾ ਸਮਗਲਰਾਂ ਨੂੰ ਕਰੋੜਾਂ ਰੁਪਏ ਦੀ 6 ਕਿਲੋ ਹੈਰੋਇਨ 1 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਅਤੇ ਦੋ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
Amritsar news: ਅੰਮ੍ਰਿਤਸਰ ਸੀਆਈਏ ਸਟਾਫ਼ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਤਿੰਨ ਨਸ਼ਾ ਸਮਗਲਰਾਂ ਨੂੰ ਪੁਲਿਸ ਵੱਲੋਂ ਕਰੋੜਾਂ ਰੁਪਏ ਦੀ 6 ਕਿਲੋ ਹੈਰੋਇਨ 1 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਅਤੇ ਦੋ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।
ਇਨ੍ਹਾਂ ਨਸ਼ਾ ਸਮਗਲਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਜਿਸ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਅੰਮ੍ਰਿਤਸਰ ਦੇ DSP ਇੰਦਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਹੋਇਆਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸੀਆਈਏ ਸਟਾਫ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਮਨਦੀਪ ਸਿੰਘ. ਹਰਜੋਤ ਸਿੰਘ ਅਤੇ ਲਖਬੀਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: SGPC ਪ੍ਰਧਾਨ ਦੀ ਚੇਤਾਵਨੀ ! ਸਰਕਾਰ ਸਿੱਖ ਨੌਜਵਾਨਾਂ ’ਤੇ ਮਾਨਸਿਕ ਤੇ ਸ਼ਰੀਰਕ ਤਸ਼ੱਦਦ ਕਰੇ ਬੰਦ
ਇਨ੍ਹਾਂ ਕੋਲੋਂ ਕਰੋੜਾਂ ਰੁਪਏ ਦੀ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਉੱਥੇ ਹੀ ਇਨ੍ਹਾਂ ਕੋਲੋਂ 1 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ
ਹੁਣ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਜਿਸ ਦੌਰਾਨ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਆਖਿਰ ਇੰਨੀ ਵੱਡੀ ਮਾਤਰਾ 'ਚ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਲੈ ਕੇ ਜਾਣੀ ਸੀ।
ਉਨ੍ਹਾਂ ਕਿਹਾ ਕਿ ਕਾਬੂ ਕੀਤੇ ਇਨ੍ਹਾਂ ਨਸ਼ਾ ਤਸਕਰਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਪਾਕਿਸਤਾਨ ਵਿੱਚ ਬੈਠੇ ਨਸ਼ਾ ਸਮਗਲਰਾਂ ਨਾਲ ਵੀ ਲਿੰਕ ਹੋ ਸਕਦੇ ਹਨ।
ਇਹ ਵੀ ਪੜ੍ਹੋ: Punjab news: ਫ਼ਰੀਦਕੋਟ ਦੀ ਮਾਰਡਨ ਜੇਲ੍ਹ ਮੁੜ ਸੁਰਖੀਆਂ 'ਚ, ਮੋਬਾਈਲ ਫੋਨ ਸਣੇ ਨਸ਼ੀਲੇ ਪਦਾਰਥ ਹੋਏ ਬਰਾਮਦ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।