Amritsar News : ਅੰਮ੍ਰਿਤਸਰ 'ਚ ਨਾਕਾ ਤੋੜ ਕੇ ਫ਼ਰਾਰ ਹੋਣ ਵਾਲੇ 2 ਮੁਲਜ਼ਮਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਕਾਬੂ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਨੇ ਮਜੀਠਾ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ ਅਤੇ ਇਨ੍ਹਾਂ ਮੁਲਜ਼ਮਾਂ ਨੇ ਨਾਕਾ ਤੋੜਿਆ ਸੀ। ਇਨ੍ਹਾਂ ਕੋਲੋਂ 1 ਪਿਸਤੌਲ ਅਤੇ 1 ਰੌਂਦ ਬਰਾਮਦ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਅਰਸਜੋਤ ਅਤੇ ਅਵਿਨਾਸ ਵਜੋਂ ਹੋਈ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਨਾਭਾ ਦੇ ਸਰਕੂਲਰ ਰੋਡ ਤੇ ਦਾਸ ਭਾਰਤ ਗੈਸ ਏਜੰਸੀ ਦੇ ਦਫ਼ਤਰ ਅੰਦਰ ਦੋ ਲੁਟੇਰੇ ਢਾਈ ਲੱਖ ਰੁਪਏ ਦੀ ਰਕਮ ਲੁੱਟ ਕਰਕੇ ਫਰਾਰ ਹੋ ਗਏ। ਇਨ੍ਹਾਂ ਦੋਵਾਂ ਲੁਟੇਰਿਆਂ ਦਾ ਤੀਜਾ ਸਾਥੀ ਮੋਟਰ ਸਾਈਕਲ ਤੇ ਬਾਹਰ ਇੰਤਜ਼ਾਰ ਕਰ ਰਿਹਾ ਸੀ। ਜਦੋਂ ਉਸ ਦੇ ਸਾਥੀ ਢਾਈ ਲੱਖ ਰੁਪਏ ਦੀ ਰਾਸ਼ੀ ਲੁੱਟ ਲੈਂਦੇ ਹਨ ਤਾਂ ਤੀਜਾ ਸਾਥੀ ਇਨ੍ਹਾਂ ਦੋਵਾਂ ਨੂੰ ਮੋਟਰਸਾਈਕਲ ਤੇ ਬਿਠਾ ਕੇ ਰਫੂ-ਚੱਕਰ ਹੋ ਗਿਆ।
ਇਹ ਵੀ ਪੜ੍ਹੋ : ਰਿਸ਼ਵਤ ਕੇਸ 'ਆਪ' ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਲਾਂ, ਸ਼ਿਕਾਇਤਕਰਤਾ ਪ੍ਰਿਤਪਾਲ ਵੱਲੋਂ ਵੱਡੇ ਖੁਲਾਸੇ
ਦੱਸ ਦੇਈਏ ਕਿ ਪੰਜਾਬ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਲੁਟੇਰੇ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਇਲਾਵਾ ਤਰਨਤਾਰਨ ਦੇ ਪਿੰਡ ਬੁਰਜ 'ਚ ਲੋਕਾਂ ਨੂੰ ਲੁੱਟਣ ਵਾਲੇ ਲੁਟੇਰਿਆਂ ਨੂੰ ਲੋਕਾਂ ਨੇ ਫੜ ਕੇ ਛਿੱਤਰ ਪਰੇਡ ਕੀਤੀ ਹੈ ਅਤੇ 2 ਲੁਟੇਰੇ ਭੱਜਣ ਵਿੱਚ ਕਾਮਯਾਬ ਹੋ ਗਏ ਹਨ।
ਦੱਸ ਦੇਈਏ ਕਿ ਇਹ ਮੁਲਜ਼ਮ ਆਪਣੇ ਗੈਂਗ ਦੇ 2 ਸਾਥੀਆਂ ਨਾਲ ਮਿਲ ਕੇ ਲੋਕਾਂ ਨੂੰ ਲੁੱਟਦਾ ਸੀ। ਜਦੋਂ ਉਸ ਨੇ ਫੋਟੋਗ੍ਰਾਫਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਇਕ ਲੁਟੇਰੇ ਨੂੰ ਫੜ ਲਿਆ, ਜਦੋਂ ਕਿ 2 ਭੱਜਣ ਵਿਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਫੋਟੋਗ੍ਰਾਫਰ ਰਾਤ ਨੂੰ ਕਿਸੇ ਪ੍ਰੋਗਰਾਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ 3 ਲੁਟੇਰਿਆਂ ਨੇ ਉਸਦਾ ਮੋਟਰਸਾਈਕਲ ਰੋਕ ਲਿਆ। ਜਦੋਂ ਲੋਕ ਇਕੱਠੇ ਹੋ ਗਏ ਤਾਂ 2 ਲੁਟੇਰੇ ਭੱਜ ਗਏ, ਜਦਕਿ ਇਕ ਲੁਟੇਰੇ ਨੂੰ ਲੋਕਾਂ ਨੇ ਦਬੋਚ ਲਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।