Punjab News: ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਲਗਾਤਾਰ ਉਪਰਾਲੇ ਕਰ ਰਹੀ ਹੈ ਤੇ ਨਾਕੇਬੰਦੀਆਂ ਕਰਕੇ ਨਸ਼ਾ ਤਸਕਰਾਂ ਦੇ ਉੱਪਰ ਨਕੇਲ ਵੀ ਕੱਸ ਰਹੀ ਹੈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ਦੇ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ। ਜਦੋਂ ਪੁਲਿਸ ਨੇ ਢਾਈ ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।



ਇਸ ਦੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਕੋਲੋਂ 470 ਗ੍ਰਾਮ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਅਤੇ ਉਸ ਵਿਅਕਤੀ ਦੀ ਪਹਿਚਾਣ ਤੇਜ਼ਬੀਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜਦਕਿ ਪੁਲਿਸ ਨੇ ਦੂਸਰੇ ਵਿਅਕਤੀ ਤੋਂ 950 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ ਅਤੇ ਉਸ ਵਿਅਕਤੀ ਦੀ ਪਹਿਚਾਨ ਅਜੇ ਸਿੰਘ ਉਰਫ ਅਜੇ ਦੇ ਰੂਪ ਵਿੱਚ ਹੋਈ ਹੈ।


ਇਸ ਤੋਂ ਇਲਾਵਾ ਹੀ ਪੁਲਿਸ ਨੇ ਇੱਕ ਹੋਰ ਵਿਅਕਤੀ ਕੋਲੋਂ ਹੈਰੋਇਨ ਅਤੇ ਇੱਕ ਪਿਸਤੋਲ ਤੇ ਇੱਕ ਕਾਰ ਸਮੇਤ ਕਾਬੂ ਕੀਤਾ ਹੈ ਅਤੇ ਇਸ ਵਿਅਕਤੀ ਦੀ ਪਛਾਣ ਰਜਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਮੱਖੂ ਤੋਂ ਫਰਾਰ ਇੱਕ ਵਿਅਕਤੀ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ। ਅਤੇ ਚਾਰਾਂ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਭਗੋੜੇ ਵਿਅਕਤੀ ਨੂੰ ਸੰਬੰਧਿਤ ਥਾਣੇ ਦੇ ਹਵਾਲੇ ਵੀ ਕੀਤਾ ਜਾਵੇਗਾ।


ਹੋਟਲ 'ਚ ਰੇਡ ਦੌਰਾਨ ਦੇਹ ਵਪਾਰ ਦਾ ਕੀਤਾ ਪਰਦਾਫਾਸ਼ 


ਇਸ ਦੇ ਨਾਲ ਹੀ ਬੋਲਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਹੋਟਲ ਦੇ ਵਿੱਚ ਪੁਲਿਸ ਵੱਲੋਂ ਰੇਡ ਕੀਤਾ ਗਿਆ ਸੀ ਤੇ ਉੱਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਜਦੋਂ ਲੜਕੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਲੜਕੀਆਂ ਵੱਲੋਂ ਦੋ ਵਿਦੇਸ਼ੀ ਲੜਕੀਆਂ ਨੂੰ ਛੱਤ ਤੋਂ ਸੁੱਟ ਦਿੱਤਾ ਗਿਆ। ਜਿਸ ਕਰਕੇ ਦੋਨੋਂ ਲੜਕੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ। ਉਹਨਾਂ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਤੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਬਾਕੀ ਤਿੰਨ ਵਿਦੇਸ਼ੀ ਲੜਕੀਆਂ ਦੇ ਉੱਪਰ ਵੀ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਹੋਟਲ ਮਾਲਕ ਤੇ ਵੀ ਮਾਮਲਾ ਦਰਜ ਕੀਤਾ ਹੈ। ਅਤੇ ਹੋਟਲ ਦੀ ਰਿਸੈਪਸ਼ਨ ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਵੀ ਕਾਬੂ ਕੀਤਾ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਕਿਸੇ ਵੀ ਤਰੀਕੇ ਦਾ ਕੋਈ ਵੀ ਨਜਾਇਜ਼ ਧੰਦਾ ਜਾਂ ਨਜਾਇਜ਼ ਕਾਰੋਬਾਰ ਨਹੀਂ ਚੱਲਣ ਦਿੱਤਾ ਜਾਵੇਗਾ ਤੇ ਨਜਾਇਜ਼ ਧੰਦਾ ਕਰਨ ਵਾਲਿਆਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਪੁਲਿਸ ਸਖਤ ਤੋਂ ਸਖਤ ਕਾਰਵਾਈ ਕਰ ਰਹੀ ਹੈ।