(Source: ECI/ABP News)
Amritsar news: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਨਾ ਨੂੰ 10 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ
Amritsar news: ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਰਗਨਾ ਜਸਪ੍ਰੀਤ ਜੱਸੀ ਨੂੰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
![Amritsar news: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਨਾ ਨੂੰ 10 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ Amritsar police got a big success, 10 pistols were recovered from the leader of Jaggu Bhagwanpuria gang Amritsar news: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਨਾ ਨੂੰ 10 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ](https://feeds.abplive.com/onecms/images/uploaded-images/2023/11/23/ce52a22ca8bc26c1df4ae8af4c2c5c2c1700738090501865_original.jpg?impolicy=abp_cdn&imwidth=1200&height=675)
Amritsar news: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਰਗਨਾ ਜਸਪ੍ਰੀਤ ਜੱਸੀ ਨੂੰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਮੱਧਪ੍ਰਦੇਸ਼ ਤੋਂ ਲਿਆਂਦੇ ਗਏ ਸਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਰਗਨਾ ਜਸਪ੍ਰੀਤ ਜੱਸੀ ਨੂੰ 10 ਪਿਸਤੌਲਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਸਪ੍ਰੀਤ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਬਾਕੀ ਹੈ।
ਇਹ ਵੀ ਪੜ੍ਹੋ: Hoshiarpur News: ਇੰਤਕਾਲ ਬਦਲੇ 25,000 ਰਿਸ਼ਵਤ! ਪਟਵਾਰੀ ਆਇਆ ਵਿਜੀਲੈਂਸ ਬਿਊਰੋ ਦੇ ਅੜਿੱਕੇ
ਜਸਪ੍ਰੀਤ 'ਤੇ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਤਿੰਨ ਮਾਮਲੇ ਦਰਜ ਹਨ ਅਤੇ ਉਹ ਕੁਝ ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਜਸਪ੍ਰੀਤ ਦੇ ਜੱਗੂ ਗੈਂਗ ਨਾਲ ਸਬੰਧ ਵੀ ਜੇਲ੍ਹ 'ਚ ਹੀ ਬਣੇ ਹੋਏ ਹਨ।
ਮੁਲਜ਼ਮਾਂ ਨੂੰ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਲਈ ਹਵਾਲਾ ਰੂਟ ਰਾਹੀਂ ਵਿਦੇਸ਼ਾਂ ਤੋਂ ਫੰਡ ਮਿਲਦਾ ਸੀ। ਇਨ੍ਹਾਂ ਹਥਿਆਰਾਂ ਨਾਲ ਟਾਰਗੇਟ ਕਿਲਿੰਗ ਨੂੰ ਨਕਾਰਦਿਆਂ ਕਮਿਸ਼ਨਰ ਨੇ ਕਿਹਾ ਕਿ ਇਹ ਹਥਿਆਰ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਲਿਆਂਦੇ ਗਏ ਸਨ।
ਇਹ ਵੀ ਪੜ੍ਹੋ: Jagtar Singh Tara: ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਤਾਰਾ ਨੂੰ ਮਿਲੀ ਪੈਰੋਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)