Amritsar News : ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਪੁਲਿਸ ਟੀਮ ਅਤੇ ਸੀ.ਆਈ.ਏ ਸਟਾਫ਼ ਵਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਕਿਲੋ 600 ਗ੍ਰਾਮ ਹੈਰੋਇਨ, ਇਕ ਕਿਲੋ 950 ਗ੍ਰਾਮ ਨਸ਼ੀਲਾ ਪਾਊਡਰ, 740000 ਨਸ਼ੀਲੇ ਪਦਾਰਥ ਸਮੇਤ ਇੱਕ ਪਿਸਤੌਲ 32 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਪਾਕਿਸਤਾਨ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਉਹ ਡਰੋਨ ਰਾਹੀਂ ਹੈਰੋਇਨ ਦੀ ਖੇਪ ਭਾਰਤ ਪਹੁੰਚਾਉਂਦੇ ਸਨ। ਉਹਨਾਂ ਨੇ ਘਰਿੰਡਾ ਨੇੜੇ ਪਿੰਡ ਭੋਪਾਲ ਤੋਂ ਡਰੋਨ ਰਾਹੀਂ ਉਕਤ ਹੈਰੋਇਨ ਦੀ ਖੇਪ ਮੰਗਵਾਈ ਸੀ।
ਮਾਮਲਾ ਦਰਜ ਕਰਕੇ ਪੁਲਿਸ ਨੇ ਇਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ 100 ਫੁੱਟੀ ਰੋਡ, ਅੰਮ੍ਰਿਤਸਰ ਤੋਂ ਨਸ਼ਾ ਤਸਕਰ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਫੜੇ ਗਏ ਨਸ਼ਾ ਤਸਕਰ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਦੋਸ਼ੀ ਜੋਬਨਜੀਤ ਸਿੰਘ ਨੂੰ 16 ਮਈ ਨੂੰ ਏ.ਐਸ.ਆਈ ਮਨਜਿੰਦਰ ਸਿੰਘ, ਅੰਮ੍ਰਿਤਸਰ ਪੁਲਿਸ ਟੀਮ ਨੇ ਆਪਣੇ ਸਾਥੀ ਸਮੇਤ ਗਸ਼ਤ ਦੌਰਾਨ ਕਾਬੂ ਕੀਤਾ ਸੀ ਅਤੇ ਉਹਨਾਂ ਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਕਤ ਬਰਾਮਦਗੀ ਉਸ ਦੇ ਦੋਸਤ ਦੇ ਘਰ ਪਿੰਡ ਚੀਮਾ ਕਲਾਂ, ਜ਼ਿਲ੍ਹਾ ਤਰਨਤਾਰਨ ਤੋਂ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।