ਪੜਚੋਲ ਕਰੋ

ਅੰਮ੍ਰਿਤਸਰ ਪੁਲਿਸ ਨੇ ਦੁਕਾਨਦਾਰ ਹੱਤਿਆ ਮਾਮਲੇ ਦੀ ਗੁੱਥੀ ਸੁਲਝਾਈ, ਹੱਥ-ਪੈਰ ਬੰਨੀ ਮਿਲੀ ਸੀ ਲਾਸ਼, 2 ਦੋਸ਼ੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਕੁੱਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਸੀ। ਜਿੱਥੇ ਇੱਕ ਦੁਕਾਨਦਾਰ ਦੀ ਮ੍ਰਿਤਕ ਲਾਸ਼ ਉਸਦੀ ਦੁਕਾਨ ਵਿੱਚ ਮਿਲੀ ਸੀ। ਉਸਦੇ ਹੱਥ-ਪੈਰ ਬੰਨੇ ਹੋਏ ਸਨ। ਹੁਣ ਪੁਲਿਸ ਨੇ ਇਸ ਮਰਡਰ ਕੇਸ ਦੀ ਗੁੱਥੀ ਨੂੰ ਸੁਲਝਾ..

Amritsar News: ਅੰਮ੍ਰਿਤਸਰ ਪੁਲਿਸ ਨੇ ਇੱਕ ਪੂਰੀ ਤਰ੍ਹਾਂ ਬਲਾਇੰਡ ਮਰਡਰ ਕੇਸ ਨੂੰ ਬੇਹੱਦ ਪ੍ਰੋਫੈਸ਼ਨਲ ਤਰੀਕੇ ਨਾਲ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਘਟਨਾ 12 ਅਤੇ 13 ਦਸੰਬਰ ਦੀ ਦਰਮਿਆਨੀ ਰਾਤ ਨੂੰ ਹਾਥੀ ਗੇਟ ਇਲਾਕੇ ਵਿੱਚ ਸਾਹਮਣੇ ਆਈ ਸੀ, ਜੋ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਅਧੀਨ ਆਉਂਦਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਦੁਕਾਨ ਦੇ ਅੰਦਰ ਇੱਕ ਵਿਅਕਤੀ ਦੀ ਲਾਸ਼ ਪਈ ਹੈ, ਜਿਸਦੇ ਹੱਥ-ਪੈਰ ਬੰਨ੍ਹੇ ਹੋਏ ਸਨ।

ਮੌਕੇ 'ਤੇ ਪੁਹੁੰਚੀ ਪੁਲਿਸ ਨੇ ਤੁਰੰਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਇਹ ਮਾਮਲਾ ਪੂਰੀ ਤਰ੍ਹਾਂ ਬਲਾਇੰਡ ਸੀ ਅਤੇ ਸ਼ੁਰੂਆਤੀ ਰੂਪ ਵਿੱਚ ਕੋਈ ਠੋਸ ਸੁਰਾਗ ਨਹੀਂ ਮਿਲਿਆ, ਇਸ ਲਈ ਜਾਂਚ ਇੱਕ ਵੱਡੀ ਚੁਣੌਤੀ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਟੀਮ ਨੇ ਹਰ ਛੋਟੇ ਤੋਂ ਛੋਟੇ ਪਹਿਲੂ ਦੀ ਬਰੀਕੀ ਦੇ ਨਾਲ ਜਾਂਚ ਕੀਤੀ।

ਬਾਰੀਕੀ ਨਾਲ ਜਾਂਚ ਕਰਕੇ ਦੋ ਦੋਸ਼ੀ ਗ੍ਰਿਫ਼ਤਾਰ

ਜਾਂਚ ਦੌਰਾਨ ਪੁਲਿਸ ਨੇ ਟੈਕਨਿਕਲ ਅਤੇ ਮੈਨੁਅਲ ਇਨਪੁਟ ਦੇ ਆਧਾਰ 'ਤੇ ਇਸ ਕੇਸ ਦੀ ਗੁੱਥੀ ਨੂੰ ਸੁਲਝਾਇਆ ਗਿਆ ਅਤੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀਆਂ ਦੀ ਪਹਿਚਾਣ ਮੁਸ਼ਤਾਕ ਅਹਿਮਦ (20 ਸਾਲ), ਰਿਹਾਇਸ਼ੀ ਕਠੂਆ, ਜੰਮੂ-ਕਸ਼ਮੀਰ ਅਤੇ ਵਿਸ਼ਾਲ ਸਿੰਘ (19 ਸਾਲ), ਰਿਹਾਇਸ਼ੀ ਬਾਬਾ ਬਕਾਲਾ, ਅੰਮ੍ਰਿਤਸਰ ਪਿੰਡ ਦੇ ਤੌਰ 'ਤੇ ਹੋਈ। ਦੋਵੇਂ ਦੋਸ਼ੀ ਇੱਕ ਮੈਰਿਜ ਪੈਲੇਸ ਵਿੱਚ ਕੇਟਰਿੰਗ ਦਾ ਕੰਮ ਕਰਦੇ ਸਨ ਅਤੇ ਆਪਸ ਵਿੱਚ ਜਾਣੂ ਸਨ।

ਚੋਰੀ ਦੀ ਨੀਅਤ ਨਾਲ ਵੜੇ, ਵਿਰੋਧ 'ਤੇ ਕੀਤੀ ਹੱਤਿਆ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਮ੍ਰਿਤਕ ਯਸ਼ਪਾਲ (64 ਸਾਲ) ਹਾਥੀ ਗੇਟ ਇਲਾਕੇ ਵਿੱਚ ਚੱਪਲਾਂ ਦੀ ਦੁਕਾਨ ਚਲਾਉਂਦੇ ਸਨ ਅਤੇ ਦੁਕਾਨ ਦੇ ਅੰਦਰ ਹੀ ਅੱਧਾ ਸ਼ਟਰ ਬੰਦ ਕਰ ਕੇ ਸੋ ਜਾਂਦੇ ਸਨ। ਦੋਸ਼ੀ ਚੋਰੀ ਦੀ ਨੀਅਤ ਨਾਲ ਦੁਕਾਨ ਵਿੱਚ ਵੜੇ, ਪਰ ਜਦੋਂ ਉਨ੍ਹਾਂ ਨੂੰ ਅੰਦਰ ਕੋਈ ਵਿਅਕਤੀ ਸੋ ਰਿਹਾ ਮਿਲਿਆ ਅਤੇ ਵਿਰੋਧ ਹੋਇਆ ਤਾਂ ਉਨ੍ਹਾਂ ਨੇ ਯਸ਼ਪਾਲ ਦੀ ਹੱਤਿਆ ਕਰ ਦਿੱਤੀ।

ਪੁਲਿਸ ਕਮਿਸ਼ਨਰ ਨੇ ਇਸ ਸਫਲ ਜਾਂਚ ਲਈ ਟੀਮ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੀ ਸੰਗਠਿਤ ਅਪਰਾਧ ਦੇ ਖਿਲਾਫ ਜ਼ੀਰੋ ਟੋਲਰੈਂਸ ਨੀਤੀ 'ਤੇ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਕਮੇਟਡ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget