Amritsar News : 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਦੀ ਖ਼ਬਰ ਸੁਣਦੇ ਹੀ ਥਾਣਾ ਰਾਮਬਾਗ ਪੁਲੀਸ ਵੱਲੋਂ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਨ੍ਹਾਂ ਨੌਜਵਾਨਾਂ ਦੀ ਪਹਿਚਾਣ ਕੁਲਬੀਰ ਸਿੰਘ ਪ੍ਰੇਆਂਸੁਦੀਪ ਸਿੰਘ ਮਨਦੀਪ ਸਿੰਘ ਅਤੇ ਮਨਜੋਤ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਿਸ ਵੱਲੋਂ ਇਨ੍ਹਾਂ ਨੂੰ ਪੁੱਛਗਿੱਛ ਲਈ ਥਾਣਾ ਰਾਮ ਬਾਗ ਵਿਖੇ ਲਿਆਂਦਾ ਗਿਆ। ਹਾਲਾਂਕਿ ਇਸ ਮਾਮਲੇ ਵਿੱਚ ਜਦੋਂ ਪੱਤਰਕਾਰਾਂ ਵੱਲੋਂ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕਿਸੇ ਵੀ ਤਰੀਕੇ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਜਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਨਜ਼ਦੀਕ ਸ਼ਾਹਕੋਟ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ,ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਕਾਫ਼ਲੇ ਵੱਲੋਂ ਪੁਲਿਸ ਦੇ ਅੱਗੇ ਗੱਡੀ ਭਜਾ ਕੇ ਲੈ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਦੇ ਕੁੱਝ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਮਾਹੌਲ ਨੂੰ ਸ਼ਾਂਤਮਈ ਰੱਖਣ ਲਈ ਪੰਜਾਬ ਵਿੱਚ ਕਈ ਥਾਵਾਂ 'ਤੇ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ ਅਤੇ ਅੰਮ੍ਰਿਤਸਰ ਦੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵੀ ਹੁਣ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ 'ਚ ਲਗਾਈ ਧਾਰਾ 144 , 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਰੋਕ
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਹੈ। ਇਸ ਨਾਲ ਹੀ ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੌਰਾਨ ਉਨ੍ਹਾਂ ਕੋਲੋਂ ਨਾਜਾਇਜ਼ ਤੌਰ ’ਤੇ ਰੱਖੇ ਹਥਿਆਰ ਵੀ ਬਰਾਮਦ ਹੋਏ ਹਨ।