Amritsar: ਭਾਰਤ-ਪਾਕਿਸਤਾਨ ਸਰਹੱਦ 'ਤੇ ਚੱਲ ਰਹੇ ਤਣਾਅ ਦੇ ਦਰਮਿਆਨ ਬੀਐੱਸਐੱਫ਼ (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡਰੋਨ ਰਾਹੀਂ ਭਾਰਤੀ ਸਰਹੱਦ 'ਚ ਭੇਜੇ ਗਏ ਵੱਡੀ ਮਾਤਰਾ ਦੇ RDX ਅਤੇ ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ।
ਇਹ ਕਾਰਵਾਈ ਐਤਵਾਰ ਸਵੇਰੇ 11 ਵਜੇ ਪਿੰਡ ਚਕ ਬਾਲਾ (ਥਾਣਾ ਅਜਨਾਲਾ) ਦੇ ਨੇੜੇ ਕੀਤੀ ਗਈ, ਜਿਥੇ ਪਿੰਡਵਾਸੀਆਂ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਤੁਰੰਤ ਕਾਰਵਾਈ ਹੋਈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸਿਆ ਗਿਆ ਕਿ ਇਸ ਗੰਭੀਰ ਮਾਮਲੇ ਵਿੱਚ Explosives Act, Arms Act ਅਤੇ Aircraft Act ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਅਨੁਸਾਰ, ਇਹ ਹਥਿਆਰਾਂ ਦੀ ਤਸਕਰੀ ਸਰਹੱਦ ਪਾਰ ਤੋਂ ਕੀਤੀ ਗਈ ਲੱਗਦੀ ਹੈ, ਜਿਸਦਾ ਮਕਸਦ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸੀ।
ਪੰਜਾਬ ਪੁਲਿਸ ਨੇ ਕਿਹਾ- 'ਦੁਸ਼ਮਣ ਦੀ ਹਰ ਸਾਜ਼ਿਸ਼ ਤੋਂ ਸੁਰੱਖਿਅਤ ਰੱਖਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹੈ।'
ਪੰਜਾਬ ਪੁਲਿਸ ਵੱਲੋਂ ਕਿਹਾ ਗਿਆ, “ਅਸੀਂ ਆਪਣੇ ਸੁਰੱਖਿਆ ਸਾਥੀਆਂ ਅਤੇ ਸਥਾਨਕ ਭਾਈਚਾਰੇ ਨਾਲ ਮਿਲ ਕੇ ਪੰਜਾਬ ਨੂੰ ਦੁਸ਼ਮਣ ਦੀ ਹਰ ਸਾਜ਼ਿਸ਼ ਤੋਂ ਸੁਰੱਖਿਅਤ ਅਤੇ ਮਜ਼ਬੂਤ ਬਣਾਈ ਰੱਖਣ ਲਈ ਲਗਾਤਾਰ ਯਤਨਸ਼ੀਲ ਹਾਂ।”
ਸਰਹੱਦੀ ਇਲਾਕਿਆਂ 'ਚ ਡਰੋਨ ਹਲਚਲ ਵਧੀ
ਪਿਛਲੇ ਕੁਝ ਮਹੀਨਿਆਂ 'ਚ ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਡਰੋਨ ਰਾਹੀਂ ਹੱਥਿਆਰ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਧੇ ਹਨ। ਇਨ੍ਹਾਂ ਹਾਲਾਤਾਂ 'ਚ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਤਤਕਾਲੀ ਕਾਰਵਾਈ ਇਹ ਦਰਸਾਉਂਦੀ ਹੈ ਕਿ ਉਹ ਰਾਜ ਦੀ ਸੁਰੱਖਿਆ ਪ੍ਰਣਾਲੀ ਲਈ ਕਿੰਨੀ ਵਚਨਬੱਧ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।