ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ..
Amritsar News: ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਆਪਣੇ ਘਰ ਵਿੱਚ ਖੁਦ ਹੀ ਮੱਥੇ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੁਖਵਿੰਦਰ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਿਉਂ ਕੀਤੀ ਫਿਲਹਾਲ ਇਹ ਸਪੱਸ਼ਟ ਨਹੀਂ ਹੈ।
ਹੋਰ ਪੜ੍ਹੋ : ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ
ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸ ਕਾਰਨ ਰਿਟਾਇਰ ਇੰਸਪੈਕਟਰ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੰਧਾਵਾ ਥਾਣਾ ਮੁਖੀ ਸਿਵਲ ਲਾਈਨ, ਸੀਆਈਏ ਸਟਾਫ਼, ਸਪੈਸ਼ਲ ਟਾਸਕ ਫੋਰਸ ਸਮੇਤ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ ਅੱਤਵਾਦ ਦੌਰਾਨ ਉਨ੍ਹਾਂ ਦੇ ਚੰਗੇ ਕੰਮ ਲਈ ਉਨ੍ਹਾਂ ਨੂੰ ਕਈ ਵਾਰ ਸਨਮਾਨ ਵੀ ਮਿਲ ਚੁੱਕੇ ਹਨ।
ਇਸ ਵਜ੍ਹਾ ਕਰਕੇ ਵਿਵਾਦਾਂ ਦੇ ਵਿੱਚ ਸੀ ਸੁਖਵਿੰਦਰ ਰੰਧਾਵਾ
ਸੁਖਵਿੰਦਰ ਰੰਧਾਵਾ ਦਾ ਲੜਕਾ ਵੀ ਅੰਮ੍ਰਿਤਸਰ ਪੁਲਿਸ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ। ਸੁਖਜਿੰਦਰ ਰੰਧਾਵਾ ਪੁਲਿਸ ਅਧਿਕਾਰੀ ਅਮਨਦੀਪ ਰੰਧਾਵਾ ਦੇ ਪਿਤਾ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਖਿਲਾਫ ਸੀਬੀਆਈ ਕੇਸ ਅਤੇ ਐਨਕਾਊਂਟਰ ਦਾ ਕੇਸ ਵੀ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਅੱਜ ਸਵੇਰੇ ਆਪਣੇ ਘਰ ਵਿੱਚ ਹੀ ਗੋਲੀ ਮਾਰ ਲਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।