ਪੜਚੋਲ ਕਰੋ

Amritsar Robbery Case: ਪੁਲਿਸ ਨੇ ਅੰਮ੍ਰਿਤਸਰ ਲੁੱਟ ਕੇਸ ਨੂੰ ਕੀਤਾ ਹੱਲ, ਘਰ ਦੇ ਭੇਤੀ ਨੇ ਹੀ ਲਾਈ ਸੀ ਸਨ੍ਹ 

Amritsar Robbery Case:  ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨਾ  ਨੇ ਮੂੰਹ ਢਕੇ ਹੋਏ ਸਨ, ਨੇ  ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ  ਲੁੱਟ ਕੀਤੀ।

Amritsar Robbery Case:  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ  ਸਨਸਨੀਖੇਜ਼ ਅੰਮਿਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ  7 ਮੁਲਜ਼ਮਾਂ ਸਮੇਤ  ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ।  ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ  ਹੈ, , ਦੀ ਧੀ ਹੈ , ਜੋ ਕਿ ਪੀੜਤ  ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ ।

ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨਾ  ਨੇ ਮੂੰਹ ਢਕੇ ਹੋਏ ਸਨ, ਨੇ  ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ  ਲੁੱਟ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ  ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਸ ਸਨਸਨੀਖੇਜ਼ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ, ਸੀ.ਆਈ.ਏ.-1 ਅਤੇ ਸੀ.ਆਈ.ਏ.-2 ਦੀਆਂ ਪੁਲਿਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੇਸ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮਾਂ ਨੂੰ ਜਾ ਦਬੋਚਿਆ। ਜਦਕਿ ਬਾਕੀ ਚਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

 ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp SanjhaParneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget