Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਬੈਕਵਾਰਡ ਅਤੇ ਫਾਰਵਰਡ ਲਿੰਕੇਜ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਦੋ ਤਸਕਰ ਫੜੇ ਗਏ, ਜੋ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤਸਕਰੀ ਗਿਰੋਹ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ।
ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 49 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸ ਨੂੰ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਲਿਆਂਦਾ ਗਿਆ ਹੋਵੇਗਾ। ਇਸ ਸਬੰਧੀ ਸੀਨੀਅਰ ਅਧਿਕਾਰੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।