ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਕਾਬੂ
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਦੇ ਸਪੈਸ਼ਲ ਸੈੱਲ ਨੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਜੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਹਿਰਾਸਤ ਵਿੱਚ ਲਿਆ ਹੈ।

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਦੇ ਸਪੈਸ਼ਲ ਸੈੱਲ ਨੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਜੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਮੁਲਜ਼ਮਾਂ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਕੀਤਾ ਗਿਆ ਗ੍ਰਿਫ਼ਤਾਰ
ਪੁਲਿਸ ਅਧਿਕਾਰੀਆਂ ਅਨੁਸਾਰ, ਮੁਲਜ਼ਮਾਂ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਨੇ ਯੋਜਨਾ ਬਣਾ ਕੇ ਛਾਪਾਮਾਰੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਛਾਪੇਮਾਰੀ ਦੌਰਾਨ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਗਏ। ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਗਈ ਸੀ, ਪੁਲਿਸ ਕਰ ਰਹੀ ਜਾਂਚ
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਗਈ ਸੀ। ਫਿਲਹਾਲ ਪੁਲਿਸ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ। ਇਸ ਸਬੰਧੀ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਇਸ ਮਾਮਲੇ ਨੂੰ ਲੈਕੇ ਖੁਲਾਸਾ ਕੀਤਾ ਜਾਵੇਗਾ।
ਕਿਸੇ ਵੱਡੇ ਨੈੱਟਵਰਕ ਨਾਲ ਜੁੜੇ ਹੋਣ ਦਾ ਸ਼ੱਕ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਹ ਕਿਸੇ ਵੱਡੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਏ ਹਨ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















