Amritsar News : ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਰਸ ਮੇਲਾ ਜੋ ਕਿ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ, ਦੀ ਮੇਜਬਾਨੀ ਲਈ ਅੰਮ੍ਰਿਤਸਰ ਪੂਰੀ ਤਰ੍ਹਾਂ ਤਿਆਰ ਹੈ। ਸਰਸ ਮੇਲੇ ਦੀਆਂ ਤਿਆਰੀਆਂ ਕਰਵਾ ਰਹੇ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਮੇਲੇ ਵਿੱਚ 17 ਰਾਜਾਂ ਤੋਂ 300 ਤੋਂ ਵੱਧ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ ਆਪਣਾ ਹੱਥ ਕਿਰਤਾਂ ਨੂੰ ਵੇਚਣਗੇ।
ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਆਪਣੇ ਖਾਣ-ਪੀਣ ਦੇ ਸਟਾਲ ਵੀ ਲਗਾਉਣਗੇ, ਜਿਸਦਾ ਕਿ ਮੇਲਾ ਵੇਖਣ ਵਾਲੇ ਲੁਫ਼ਤ ਲੈ ਸਕਣਗੇ। ਉਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।
ਇਹ ਵੀ ਪੜ੍ਹੋ : Stubble burning : ਫਿਰੋਜ਼ਪੁਰ 'ਚ ਪਰਾਲੀ ਸਾੜਨ ਕਾਰਨ ਆਸਮਾਨ ਹੋਇਆ ਧੁੰਦਲਾ , ਚਾਰੇ ਪਾਸੇ ਛਾਇਆ ਹਨੇਰਾ
ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 14 ਦਿਨ ਚੱਲਣ ਵਾਲੇ ਮੇਲੇ ਵਿੱਚ ਪੰਜ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਆਸ ਹੈ। ਜਿਸ ਲਈ ਕਾਰ ਪਾਰਕਿੰਗ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁਕੇ ਹਨ। ਉਨਾਂ ਦੱਸਿਆ ਕਿ ਰੋਜ਼ ਸ਼ਾਮ ਨੂੰ ਪ੍ਰਸਿੱਧ ਪੰਜਾਬੀ ਕਲਾਕਾਰ ਲੋਕਾਂ ਦੇ ਮਨੋਰੰਜਨ ਲਈ ਪਹੁੰਚ ਰਹੇ ਹਨ। ਜਿਨਾਂ ਵਾਸਤੇ ਕੋਈ ਵੱਖਰੀ ਟਿਕਟ ਨਹੀਂ ਹੋਵੇਗੀ, ਬਲਕਿ ਜੋ ਲੋਕ ਮੇਲਾ ਵੇਖਣ ਆਉਣਗੇ ਉਹ ਇਨਾਂ ਕਲਾਕਾਰਾਂ ਦੀ ਕਲਾ ਦਾ ਨਜ਼ਾਰਾ ਵੀ ਲੈ ਸਕਣਗੇ। ਉਨਾਂ ਮਾਝੇ ਦੇ ਲੋਕਾਂ ਨੂੰ ਆਪਣੇ ਸ਼ਹਿਰ ਵਿੱਚ ਲੱਗਣ ਵਾਲੇ ਇਸ ਪਲੇਠੇ ਸਰਸ ਮੇਲੇ ਦਾ ਆਨੰਦ ਲੈਣ ਦਾ ਸੱਦਾ ਵੀ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।