Amritsar: ਗੋਲੀਬਾਰੀ ਨਾਲ ਫਿਰ ਦਹਿਲਿਆ ਅੰਮ੍ਰਿਤਸਰ; ਵਕੀਲ ਜ਼ਖਮੀ, ਅਦਾਲਤ ਜਾਂਦੇ ਹੋਏ ਬਦਮਾਸ਼ਾਂ ਨੇ ਘੇਰ ਕਾਰ 'ਤੇ ਵਰ੍ਹਾਈਆਂ ਗੋਲੀਆਂ, ਹਮਲਾਵਰ ਫਰਾਰ
ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ 'ਚ ਸੋਮਵਾਰ ਸਵੇਰੇ ਇੱਕ ਵਕੀਲ 'ਤੇ ਅਣਜਾਣ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਪੀੜਤ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਹੇ ਸਨ।

Amritsar News: ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਚਿੱਟੇ ਦਿਨ ਹੀ ਬਦਮਾਸ਼ਾਂ ਵੱਲੋਂ ਵੱਡਾ ਕਾਂਡ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ 'ਚ ਸੋਮਵਾਰ ਸਵੇਰੇ ਇੱਕ ਵਕੀਲ 'ਤੇ ਅਣਜਾਣ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਪੀੜਤ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਹੇ ਸਨ। ਤਾਂ ਕੁੱਝ ਬਦਮਾਸ਼ਾਂ ਵੱਲੋਂ ਉਨ੍ਹਾਂ ਦੀ ਕਾਰ ਉੱਤੇ ਫਾਇਰਿੰਗ ਕਰ ਦਿੱਤੀ ਗਈ।
ਘਾਤ ਲਗਾ ਕੇ ਬੈਠੇ ਹੋਏ ਸੀ ਹਮਲਾਵਰ
ਰਸਤੇ ਵਿੱਚ ਪਹਿਲਾਂ ਤੋਂ ਘਾਤ ਲਾਈ ਬੈਠੇ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ 'ਤੇ ਧੜਾਧੜ ਗੋਲੀਆਂ ਚਲਾਈਆਂ। ਹਮਲੇ 'ਚ ਵਕੀਲ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਇੱਕ ਯੋਜਨਾਬੱਧ ਸਾਜ਼ਿਸ਼ ਦੱਸਿਆ ਜਾ ਰਿਹਾ ਹੈ।
ਜਾਂਚ 'ਚ ਜੁਟੀ ਪੁਲਿਸ
ਫਿਲਹਾਲ ਗੋਲੀਆਂ ਚਲਾਉਣ ਦੇ ਪਿੱਛੇ ਦੀ ਵਜ੍ਹਾ ਸਾਫ ਨਹੀਂ ਹੋ ਸਕੀ ਹੈ। ਸ਼ੁਰੂਆਤੀ ਜਾਂਚ ਦੌਰਾਨ ਨਾ ਤਾਂ ਕੋਈ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ ਤੇ ਨਾ ਹੀ ਕੋਈ ਫਿਰੌਤੀ ਨਾਲ ਜੁੜਿਆ ਮਾਮਲਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜੰਡਿਆਲਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਹਿਚਾਣ ਲਈ ਕੋਸ਼ਿਸ਼ਾਂ ਜਾਰੀ ਹਨ।
ਜਲਦੀ ਦੋਸ਼ੀ ਹੋਣਗੇ ਗ੍ਰਿਫ਼ਤਾਰ
ਜੰਡਿਆਲਾ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਵਕੀਲ ਲਖਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਾਂਚ ਤੇਜ਼ੀ ਨਾਲ ਅੱਗੇ ਵਧਾਈ ਜਾ ਰਹੀ ਹੈ। ਪੁਲਿਸ ਹਰ ਪਹਿਲੂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਹਮਲੇ ਦੀ ਅਸਲ ਵਜ੍ਹਾ ਦਾ ਪਤਾ ਲੱਗਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















