Amritsar News : ਅੰਮ੍ਰਿਤਸਰ ਐਸਟੀਐਫ ਨੇ ਇੱਕ ਡਰੱਗ ਤਸਕਰ ਨੂੰ ਕਾਬੂ ਕੀਤਾ ਹੈ , ਜੋ ਪਾਕਿਸਤਾਨ ਤੋਂ ਡਰੋਨ ਰਹੀ ਹੈਰੋਇਨ ਦੀ ਖੇਪ ਮੰਗਵਾਉਂਦਾ ਸੀ। ਤਕਸਰ ਕੋਲੋਂ ਕਰੀਬ ਅੱਧਾ ਕਿੱਲੋ ਹੈਰੋਇਨ ਅਤੇ 315 ਬੋਰ ਅਤੇ 32 ਬੋਰ ਦੇ ਹਥਿਆਰ ਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਤਸਕਰ ਨੇ ਇਹ ਵੀ ਪਾਕਿਸਤਾਨ ਤੋਂ ਡਰੋਨ ਰਹੀ ਮੰਗਵਾਏ ਸਨ। ਇਸ ਵਿਸ਼ੇ 'ਤੇ ਏਆਈਜੀ ਐਸਟੀਐੱਫ ਸਨੇਹਦੀਪ ਸ਼ਰਮਾ 2 ਵਜੇ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦੇਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਬੀਐਸਐਫ ਦੇ ਜਵਾਨਾਂ ਨੇ ਚਾਰ ਦਿਨਾਂ ਵਿਚ ਇਸ ਪੰਜਵੇਂ ਡਰੋਨ ਨੂੰ ਡੇਗਣ ਵਿਚ ਸਫਲਤਾ ਹਾਸਲ ਕੀਤੀ ਸੀ। ਖਾਸ ਗੱਲ ਇਹ ਹੈ ਕਿ ਇਸ ਡਰੋਨ ਨੂੰ ਵੀ ਅੰਮ੍ਰਿਤਸਰ ਸੈਕਟਰ 'ਚ ਹੀ ਡੇਗਿਆ ਗਿਆ ਸੀ। ਘਟਨਾ ਤੋਂ ਬਾਅਦ ਡਰੋਨ ਦੇ ਨਾਲ-ਨਾਲ ਜਵਾਨਾਂ ਨੇ ਹੈਰੋਇਨ ਦੀ ਇਕ ਖੇਪ ਵੀ ਜ਼ਬਤ ਕੀਤੀ, ਜਿਸ ਦੀ ਅੰਤਰਰਾਸ਼ਟਰੀ ਕੀਮਤ 14 ਕਰੋੜ ਰੁਪਏ ਦੇ ਕਰੀਬ ਹੈ।
ਬੀ.ਐਸ.ਐਫ ਨੂੰ ਇਹ ਸਫਲਤਾ ਅੰਮ੍ਰਿਤਸਰ ਦੇ ਬੀਓਪੀ ਰਾਜਾਤਾਲ ਅਧੀਨ ਪੈਂਦੇ ਸਰਹੱਦੀ ਪਿੰਡ ਭੈਣੀ ਰਾਜਪੂਤਾਨਾ ਵਿਚ ਮਿਲੀ ਹੈ। ਘਟਨਾ ਦੇ ਸਮੇਂ ਬੀਐਸਐਫ ਦੀ ਬਟਾਲੀਅਨ 144 ਦੇ ਜਵਾਨ ਗਸ਼ਤ 'ਤੇ ਸਨ। ਰਾਤ ਕਰੀਬ 10 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਵੀ ਬੰਦ ਹੋ ਗਈ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਗਈ ਹੈ।