(Source: ECI/ABP News/ABP Majha)
Amritsar News: ਪਰਵਾਸੀ ਪੰਜਾਬੀਆਂ ਦਾ ਸੀਐਮ ਭਗਵੰਤ ਮਾਨ ਨੂੰ ਸਵਾਲ, ਸਾਡੀਆਂ ਅਰਜ਼ੀਆਂ ਤੇ ਸ਼ਿਕਾਇਤਾ ਦਾ ਕੀ ਬਣਿਆ?
Amritsar News: ਅੰਮ੍ਰਿਤਸਰ ਵਿਕਾਸ ਮੰਚ ਨੇ ਪਰਵਾਸੀ ਪੰਜਾਬੀਆਂ ਦੀਆਂ ਲੋਕਾਂ ਵੱਲੋਂ ਦੱਬੀਆਂ ਜਾਇਦਾਦਾਂ ਦੇ ਛੇਤੀ ਨਿਬੇੜੇ ਲਈ ਫਾਸਟ ਟ੍ਰੈਕ ਅਦਾਲਤਾਂ ਸਥਾਪਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਐਲਾਨ 2
Amritsar News: ਅੰਮ੍ਰਿਤਸਰ ਵਿਕਾਸ ਮੰਚ ਨੇ ਪਰਵਾਸੀ ਪੰਜਾਬੀਆਂ ਦੀਆਂ ਲੋਕਾਂ ਵੱਲੋਂ ਦੱਬੀਆਂ ਜਾਇਦਾਦਾਂ ਦੇ ਛੇਤੀ ਨਿਬੇੜੇ ਲਈ ਫਾਸਟ ਟ੍ਰੈਕ ਅਦਾਲਤਾਂ ਸਥਾਪਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਐਲਾਨ 24 ਦਸੰਬਰ 2022 ਨੂੰ ਲੁਧਿਆਣੇ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਪਰਵਾਸੀ ਪੰਜਾਬੀਆਂ ਨਾਲ ਕੀਤੀ ਮਿਲਣੀ ਸਮੇਂ ਕੀਤਾ ਗਿਆ ਸੀ। ਹੁਣ ਇਨ੍ਹਾਂ ਸ਼ਿਕਾਇਤਾਂ ਬਾਰੇ ਕੀਤੀ ਗਈ ਕਾਰਵਾਈ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਲਿਖੇ ਇੱਕ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਪ੍ਰਧਾਨ ਹਰਜਾਪ ਸਿੰਘ ਔਜਲਾ ਤੇ ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਰਥਿਕ ਤੇ ਵੋਟਾਂ ਪਾਉਣ ਸਮੇਂ ਸਹਾਇਤਾ ਕੀਤੀ ਸੀ।
ਉਨ੍ਹਾਂ ਕਿਹਾ ਹੈ ਕਿ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਜੇ ਸਾਡੀ ਸਰਕਾਰ ਬਣੇਗੀ ਤਾਂ ਪਰਵਾਸੀਆਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਚੋਣਾਂ ਜਿੱਤਣ ਤੋਂ ਬਾਅਦ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਪਰਵਾਸੀਆਂ ਦੀਆਂ ਜਾਇਦਾਦਾਂ ’ਤੇ ਲੋਕਾਂ ਵੱਲੋਂ ਨਾਜਾਇਜ਼ ਤੌਰ ’ਤੇ ਕੀਤੇ ਕਬਜ਼ਿਆਂ ਬਾਰੇ ਲਿਖਤੀ ਤੌਰ ‘ਤੇ ਜਾਣਕਾਰੀ ਪ੍ਰਾਪਤ ਕੀਤੀ ਸੀ।
ਮਾਝੇ ਦੇ ਪਰਵਾਸੀਆਂ ਦੀਆਂ ਅਰਜੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੱਖ-ਵੱਖ ਡਿਪਟੀ ਕਮਿਸ਼ਨਰਾਂ ਤੇ ਹੋਰ ਅਧਿਕਾਰੀਆਂ ਨੂੰ ਸੱਦ ਕੇ ਪ੍ਰਾਪਤ ਕੀਤੀਆਂ ਗਈਆਂ ਜਿਨ੍ਹਾਂ ਬਾਰੇ ਅਜੇ ਤੀਕ ਕੋਈ ਜਾਣਕਾਰੀ ਮੀਡੀਆ ਵਿੱਚ ਨਹੀਂ ਆਈ ਕਿ ਇਨ੍ਹਾਂ ਸ਼ਿਕਾਇਤਾ ਦਾ ਕੀ ਬਣਿਆ? ਮੰਚ ਦੇ ਆਗੂਆਂ ਨੇ ਮੁੱਖ ਮੰਤਰੀ, ਪਰਵਾਸੀ ਮੰਤਰੀ ਤੇ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਪਰਵਾਸੀਆਂ ਦੀਆਂ ਜਾਇਦਾਦਾਂ ਨੂੰ ਭੂਮੀ ਮਾਫ਼ੀਆ ਤੋਂ ਬਚਾਉਣ ਲਈ ਅੱਗੇ ਆਉਣ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕੇਸ 'ਚ ਵੱਡੀ ਕਾਰਵਾਈ, ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਇੱਕ ਹੋਰ ਕਾਬੂ
ਇਹ ਵੀ ਪੜ੍ਹੋ :: ਪਰਲਜ਼ ਗਰੁੱਪ 'ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਖ਼ੁਰਦ ਬੁਰਦ ਕੀਤੀਆਂ ਜਾਇਦਾਦਾਂ ਦਾ ਮੰਗ ਲਿਆ ਹਿਸਾਬ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ