ਅੰਮ੍ਰਿਤਸਰ (Amritsar) ਵਿੱਚ 2022 ਵਿੱਚ ਮੁਕੰਮਲ ਹੋਣ ਵਾਲਾ ਸਾਫਟਵੇਅਰ ਟੈਕਨਾਲੋਜੀ ਪਾਰਕ ਜਲਦੀ ਹੀ ਕਾਰਜਸ਼ੀਲ ਹੋ ਜਾਵੇਗਾ। ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਔਜਲਾ (Gurjeet Singh Aujla) ਨੇ ਵੀਰਵਾਰ ਨੂੰ ਮਾਨਸੂਨ ਸੈਸ਼ਨ ਦੌਰਾਨ ਆਈਟੀ ਪਾਰਕ ਨੂੰ ਲੈ ਕੇ ਸਵਾਲ ਉਠਾਏ ਜਿਸ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਅਤੇ ਰਾਜ ਮੰਤਰੀ ਨੇ ਇਸ ਸਬੰਧੀ ਭਾਰਤ ਸਰਕਾਰ ਦੀ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।


ਜੇ ਅੰਮ੍ਰਿਤਸਰ ਵੱਲ ਧਿਆਨ ਦੇਈਏ ਤਾਂ ਫਾਇਦਾ ਹੋਵੇਗਾ


ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸਾਫਟਵੇਅਰ ਟੈਕਨਾਲੋਜੀ ਪਾਰਕ 2022 ਵਿੱਚ ਬਣ ਕੇ ਤਿਆਰ ਹੋ ਗਿਆ ਹੈ। ਅੰਮ੍ਰਿਤਸਰ ਦੀ ਭੂਗੋਲਿਕ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਇਹ ਮੱਧ ਏਸ਼ੀਆ ਦੇ ਬਹੁਤ ਨੇੜੇ ਹੈ। ਇਹ ਅੰਮ੍ਰਿਤਸਰ ਤੋਂ ਮੱਧ ਏਸ਼ੀਆ ਲਈ 2-3 ਘੰਟੇ ਦੀ ਫਲਾਈਟ ਹੈ। ਉਹਨਾਂ ਨੂੰ ਸਾਫਟਵੇਅਰ ਦੀ ਵੀ ਲੋੜ ਹੈ। ਅਜਿਹੇ 'ਚ ਜੇ ਅਸੀਂ ਅੰਮ੍ਰਿਤਸਰ ਵੱਲ ਧਿਆਨ ਦੇਈਏ ਤਾਂ ਫਾਇਦਾ ਹੋਵੇਗਾ। ਜੇ ਅੰਮ੍ਰਿਤਸਰ ਦੇ ਆਈ.ਟੀ.ਪਾਰਕ ਨੂੰ ਕਾਰਜਸ਼ੀਲ ਬਣਾ ਦਿੱਤਾ ਜਾਵੇ ਤਾਂ ਅੰਮ੍ਰਿਤਸਰ ਸਾਫਟਵੇਅਰ ਐਕਸਪੋਰਟ ਲਈ ਵਧੀਆ ਹੱਬ ਬਣ ਸਕਦਾ ਹੈ।


ਇਸ 'ਤੇ ਇਲੈਕਟ੍ਰੋਨਿਕਸ ਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਜਤਿਨ ਪ੍ਰਸਾਦ (jitin prasada) ਨੇ ਕਿਹਾ ਕਿ ਅੰਮ੍ਰਿਤਸਰ ਸਰਕਾਰ ਦੀਆਂ ਵਿਸ਼ੇਸ਼ ਤਰਜੀਹਾਂ 'ਤੇ ਹੈ। ਜਿੱਥੋਂ ਤੱਕ ਆਈ.ਟੀ. ਦਾ ਸਬੰਧ ਹੈ, ਭਾਰਤ ਸਰਕਾਰ ਦੀ ਯੋਜਨਾ ਹੈ। ਉਸ ਮੁਤਾਬਕ ਸੂਬਾ ਸਰਕਾਰ ਨੇ 2 ਏਕੜ ਜ਼ਮੀਨ ਦੇਣੀ ਹੈ। ਹੁਣ ਤੱਕ 65 ਆਈਟੀ ਪਾਰਕ ਖੋਲ੍ਹੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 57 ਟੀਅਰ-2 ਅਤੇ ਟੀਅਰ-3 ਸ਼ਹਿਰਾਂ ਵਿੱਚ ਹਨ। ਇਸ ਦੇ ਨਾਲ ਹੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਅੰਮ੍ਰਿਤਸਰ ਦਾ ਪਾਰਕ ਤਿਆਰ ਹੈ ਅਤੇ ਜਲਦੀ ਹੀ ਇਸ ਨੂੰ ਚਾਲੂ ਕਰ ਦਿੱਤਾ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।