Amritsar News: ਅੰਮ੍ਰਿਤਸਰ ਦੇ ਘਣਪੁਰ ਕਾਲੇ ਪਿੰਡ ਦੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਨੌਜਵਾਨ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਿਆ ਸੀ, ਜਿਸ ਦੀ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਗ੍ਰੰਥੀ ਦਾ ਪੁੱਤਰ ਸੀ। ਗੁਰਪ੍ਰੀਤ ਸਿੰਘ ਪਿਛਲੇ ਸ਼ੁੱਕਰਵਾਰ ਨੂੰ ਆਪਣੇ ਨਾਨਕੇ ਪਰਿਵਾਰ ਨਾਲ ਹੇਮਕੁੰਟ ਸਾਹਿਬ ਧਾਰਮਿਕ ਯਾਤਰਾ 'ਤੇ ਗਿਆ ਸੀ।

ਯਾਤਰਾ ਦੌਰਾਨ ਗੁਰਪ੍ਰੀਤ ਸਿੰਘ ਉਸ ਸੜਕ 'ਤੇ ਚਲਾ ਗਿਆ ਜਿਹੜਾ ਬੰਦ ਸੀ। ਰਸਤੇ ਵਿੱਚ ਰੇਲਿੰਗ ਤੋਂ ਫਿਸਲਣ ਕਰਕੇ ਉਹ ਲਗਭਗ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ, ਬਚਾਅ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਉਸ ਨੂੰ ਖੱਡ ਵਿੱਚੋਂ ਬਾਹਰ ਕੱਢਿਆ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ 12ਵੀਂ ਵਿੱਚ ਪੜ੍ਹਦਾ ਸੀ ਅਤੇ ਖਾਲਸਾ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਸੀ। ਉਹ ਹੱਸਮੁੱਖ ਸੀ ਅਤੇ ਪੜ੍ਹਾਈ ਵਿੱਚ ਟਾਪਰ ਸੀ।

ਮ੍ਰਿਤਕ ਨੌਜਵਾਨ ਦੇ ਮਾਮਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਸੀਂ ਸਾਰੇ ਹੇਮਕੁੰਟ ਸਾਹਿਬ ਤੋਂ ਅੱਗੇ ਜਾ ਰਹੇ ਸੀ, ਉਹ ਪਿੱਛੇ ਪੈਦਲ ਸਨ ਅਤ ਉਨ੍ਹਾਂ ਦਾ ਪੁੱਤ ਵੀ ਨਾਲ ਸੀ। ਅਸੀਂ ਸਾਰੇ ਕਾਰ ਵਿੱਚ ਜਾ ਰਹੇ ਸੀ, ਤਾਂ ਗੁਰਪ੍ਰੀਤ ਨੇ ਕਿਹਾ ਕਿ ਉਹ ਪੈਦਲ ਤੁਰ ਕੇ ਜਾਣਾ ਚਾਹੁੰਦਾ ਹੈ, ਰਸਤੇ ਵਿੱਚ ਹੀ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਖੱਡ ਵਿੱਚ ਜਾ ਡਿੱਗਿਆ। ਇਸ ਤੋਂ ਬਾਅਦ ਰੈਸਕਿਊ ਟੀਮ ਨੇ ਉਸ ਨੂੰ ਬਾਹਰ ਤਾਂ ਕੱਢ ਲਿਆ ਪਰ ਉਹ ਬੱਚ ਨਹੀਂ ਸਕਿਆ, ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਗਮ ਦਾ ਮਾਹੌਲ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।