Punjab News: ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਹਰਿਮੰਦਰ ਸਾਹਿਬ ਵਿਖੇ ਇੱਕ ਸ਼ਰਧਾਲੂ ਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ। ਬਜ਼ੁਰਗ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀਆਂ। ਉੱਥੇ ਅਚਾਨਕ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਖ਼ੁਦਕੁਸ਼ੀ ਦੇ ਖ਼ਿਆਲ ਨਾਲ ਬਜ਼ੁਰਗ ਨੇ ਛਾਲ ਮਾਰ ਦਿੱਤੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਟਾਸਕ ਫੋਰਸ ਟੀਮ ਨੇ ਮਿਲ ਕੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਉਸੇ ਸਮੇਂ ਸਰੋਵਰ ਵਿੱਚੋਂ ਬਾਹਰ ਕੱਢ ਲਿਆ।



ਜਿਸ ਤੋਂ ਬਾਅਦ ਬਜ਼ੁਰਗ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇ ਕੇ ਹੋਸ਼ ਵਿੱਚ ਲਿਆਂਦਾ ਗਿਆ, ਫਿਰ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਨੇ ਐਂਬੂਲੈਂਸ ਬੁਲਾ ਕੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ। ਜਿੱਥੇ ਉਹ ਅਜੇ ਜ਼ੇਰੇ ਇਲਾਜ ਹੈ। ਬਜ਼ੁਰਗ ਨੇ ਛਾਲ ਕਿਉਂ ਮਾਰੀ, ਇਹ ਉਸ ਦੇ ਹੋਸ਼ 'ਚ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬਜ਼ੁਰਗ ਕਿੱਥੋਂ ਦਾ ਸੀ।


ਮੌਕੇ ’ਤੇ ਮੌਜੂਦ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬਜ਼ੁਰਗ ਅਜੇ ਕੁਝ ਵੀ ਦੱਸਣ ਦੀ ਹਾਲਤ ਵਿਚ ਨਹੀਂ ਹੈ, ਜਿਸ ਕਾਰਨ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।