ਅੰਮ੍ਰਿਤਸਰ ਦੇ ਸਰਹੱਦੀ ਇਲਾਕੇ 'ਚ ਪਾਕਿਸਤਾਨ ਵੱਲੋਂ ਮੁੜ ਸ਼ਰਾਰਤ, ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ
ਸ਼ਨੀਵਾਰ ਤੜਕਸਾਰ ਅੰਮ੍ਰਿਤਸਰ ਦੇ ਅਟਾਰੀ ਸਰਹੱਦ ਦੇ ਨਜਦੀਕ ਪਿੰਡ ਧਨੋਏ ਤੋਂ ਹੈਰੋਇਨ ਬਰਾਮਦ ਕੀਤੀ ਗਈ। ਬੀਐਸਐਫ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ...
Amritsar News: ਸ਼ਨੀਵਾਰ ਤੜਕਸਾਰ ਅੰਮ੍ਰਿਤਸਰ ਦੇ ਅਟਾਰੀ ਸਰਹੱਦ ਦੇ ਨਜਦੀਕ ਪਿੰਡ ਧਨੋਏ ਤੋਂ ਹੈਰੋਇਨ ਬਰਾਮਦ ਕੀਤੀ ਗਈ। ਬੀਐਸਐਫ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਦੇ ਨੇੜੇ ਦੇ ਖੇਤਰ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਇੱਕ ਸ਼ੱਕੀ ਉਡਾਣ ਵਾਲੀ ਵਸਤੂ (ਡਰੋਨ) ਦੇ ਦਾਖਲ ਹੋਣ ਦੀ ਗੂੰਜਦੀ ਆਵਾਜ਼ ਸੁਣੀ।
ਇਸ ਤੋਂ ਬਾਅਦ ਉਸ ਇਲਾਕੇ ਵਿੱਚ ਤਾਇਨਾਤ ਜਵਾਨਾਂ ਵੱਲੋਂ ਗੋਲੀਬਾਰੀ ਕਰਕੇ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੇ ਬਾਵਜੂਦ ਲਪਹੱਦ ਨੇੜਲੇ ਖੇਤਰ ਵਿੱਚ ਤਾਇਨਾਤ ਜਵਾਨਾਂ ਨੇ ਖੇਤਾਂ ਵਿੱਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਵੀ ਸੁਣੀ। ਸ਼ੁਰੂਆਤੀ ਤਲਾਸ਼ੀ ਦੌਰਾਨ, ਬੀਐਸਐਫ ਦੇ ਜਵਾਨਾਂ ਨੇ ਪਿੰਡ ਧਨੋਏ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੇ ਖੇਤਾਂ ਵਿੱਚੋਂ 3 ਪੈਕੇਟ ਬਰਾਮਦ ਕੀਤੇ, ਜਿੰਨਾ ਦਾ ਵਜ਼ਨ ਕਰੀਬ 3 ਕਿੱਲੋ ਹੈ।
ਇਸ ਦੇ ਨਾਲ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਿਲੇ ਗਏ ਸ਼ੱਕੀ ਪੈਕਟਾਂ ਵਿੱਚ ਹੈਰੋਇਨ ਹੋਣ ਦਾ ਸ਼ੱਕ ਹੈ। ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਚੌਕਸ ਜਵਾਨਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।
ਇੱਥੇ ਹੀ ਦੱਸਣਯੋਗ ਹੈ ਕਿ ਬੀਐਸਐਫ ਵੱਲੋਂ ਲਗਾਤਾਰ ਭਾਰਤ ਤੇ ਪਾਕਿਸਤਾਨ ਦੀਆਂ ਸਰਹੱਦਾਂ ਤੋਂ ਤਸਕਰੀ ਦਾ ਸਾਮਾਨ ਫ਼ੜਿਆ ਜਾ ਰਿਹਾ ਹੈ। ਭਾਵ ਲਗਾਤਾਰ ਤਸਕਰੀ ਨੂੰ ਰੋਕਣ ਦੇ ਕਦਮ ਚੁੱਕੇ ਜਾ ਰਹੇ ਹਨ, ਜਿਸ ਤੇ ਬੀਤੇ ਦਿਨੀਂ ਭਾਰਤੀ ਸਰਹੱਦ ਤੋਂ ਇਕ ਡ੍ਰੋਨ ਤੇ ਏਕੇ 47 ਬਰਾਮਦ ਕੀਤੀ ਗਈ, ਤੇ ਲਗਾਤਾਰ ਸੀਮਾ ਤੇ ਹੋ ਰਹੀਆਂ ਗਤੀਵਿਧੀਆਂ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨ ਰੋਕ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ