Amritsar News: ਸਰਹੱਦ ਦੀ ਰਾਖੀ ਕਰਦਿਆਂ ਇੱਕ ਹੋਰ ਪੰਜਾਬੀ ਸ਼ਹੀਦ...ਪਰਿਵਾਰ ਨੂੰ ਮੌਤ ਦਾ ਕਾਰਨ ਵੀ ਨਹੀਂ ਦੱਸਿਆ
Amritsar News: ਸਰਹੱਦ ਤੋਂ ਇੱਕ ਹੋਰ ਮਾੜੀ ਖਬਰ ਆਈ ਹੈ। ਪੰਜਾਬ ਦਾ ਇੱਕ ਹੋਰ ਜਵਾਨ ਸਰਹੱਦ ਦੀ ਰਾਖੀ ਕਰਦਿਆਂ ਸ਼ਹੀਦ ਹੋ ਗਿਆ ਹੈ। ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ।
Amritsar News: ਸਰਹੱਦ ਤੋਂ ਇੱਕ ਹੋਰ ਮਾੜੀ ਖਬਰ ਆਈ ਹੈ। ਪੰਜਾਬ ਦਾ ਇੱਕ ਹੋਰ ਜਵਾਨ ਸਰਹੱਦ ਦੀ ਰਾਖੀ ਕਰਦਿਆਂ ਸ਼ਹੀਦ ਹੋ ਗਿਆ ਹੈ। ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਫੌਜੀ ਜਵਾਨ ਦੀ ਪਛਾਣ ਕਾਫਲ ਮਸੀਹ ਪੁੱਤਰ ਯਾਕੂਬ ਮਸੀਹ ਵਜੋਂ ਹੋਈ ਹੈ। ਕਾਫਲ ਮਸੀਹ ਕਰੀਬ 20 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਤੇ ਹੁਣ ਸਿੱਕਮ ਵਿੱਚ ਤਾਇਨਾਤ ਸੀ।
ਮ੍ਰਿਤਕ ਕਾਫ਼ਲ ਮਸੀਹ ਦੇ ਪਿਤਾ ਯਾਕੂਬ ਮਸੀਹ ਨੇ ਦੱਸਿਆ ਕਿ ਉਸ ਦਾ ਛੋਟਾ ਪੁੱਤਰ ਕਾਫ਼ਲ ਮਸੀਹ ਕਰੀਬ 20 ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਇਸ ਸਮੇਂ ਉਹ ਸਿੱਕਮ ਵਿੱਚ ਤਾਇਨਾਤ ਸੀ। ਦੇਰ ਸ਼ਾਮ ਉਸ ਨੂੰ ਸਿੱਕਮ ਆਰਮੀ ਯੂਨਿਟ ਦੇ ਇੱਕ ਹੌਲਦਾਰ ਦਾ ਫ਼ੋਨ ਆਇਆ ਜਿਸ ਵਿੱਚ ਉਸ ਨੂੰ ਉਸ ਦੇ ਪੁੱਤਰ ਦੀ ਮੌਤ ਦੀ ਸੂਚਨਾ ਦਿੱਤੀ ਗਈ।
ਉਸ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਉਸ ਨੂੰ ਦੱਸਿਆ ਗਿਆ ਕਿ 21 ਫਰਵਰੀ ਨੂੰ ਫੌਜੀ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਭੇਜ ਦਿੱਤੀ ਜਾਵੇਗੀ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਮ੍ਰਿਤਕ ਫੌਜੀ ਦੇ ਪਿਤਾ ਨੇ ਦੱਸਿਆ ਕਿ ਮ੍ਰਿਤਕ ਫੌਜੀ ਦੀ ਦੇਹ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਇਸ ਦੇ ਨਾਲ ਹੀ ਜਵਾਨ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਨੂੰ ਕੁਝ ਦਿਨ ਪਹਿਲਾਂ ਫੋਨ ਆਇਆ ਸੀ ਕਿ ਉਸ ਦੀ ਪੰਜਾਬ ਬਦਲੀ ਹੋ ਜਾਵੇਗੀ ਤੇ ਉਹ ਉਸ ਨੂੰ ਪੈਸੇ ਭੇਜ ਦੇਵੇਗਾ।
ਇਹ ਵੀ ਪੜ੍ਹੋ: Sugarcane Juice: ਮਹਿੰਗੇ ਤੋਂ ਮਹਿੰਗੇ ਜੂਸ ਨੂੰ ਵੀ ਮਾਤ ਪਾਉਂਦਾ ਗੰਨੇ ਦਾ ਦੇਸੀ ਰਸ...ਫਾਇਦੇ ਕਰ ਦੇਣਗੇ ਹੈਰਾਨ
ਉਸ ਨੇ ਕਿਹਾ ਕਿ ਆਪਣੀ ਦੁਕਾਨ ਵੱਡੀ ਕਰਵਾ ਲਓ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਉਨ੍ਹਾਂ ਤੱਕ ਪਹੁੰਚ ਗਈ। ਨੌਜਵਾਨ ਆਪਣੇ ਪਿੱਛੇ ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ। ਪਰਿਵਾਰ ਨੇ ਫੌਜੀ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਫੌਜੀ ਦੀ ਮੌਤ ਦੇ ਕਾਰਨਾਂ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ ਤੇ ਉਸ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭੇਜਿਆ ਜਾਵੇ।
ਇਹ ਵੀ ਪੜ੍ਹੋ: Farmers Protest: ਮੁਹਾਲੀ ਜ਼ਿਲ੍ਹੇ ਦੇ ਸਾਰੇ ਟੌਲ ਪਲਾਜ਼ੇ ਫ੍ਰੀ, 22 ਫਰਵਰੀ ਤੱਕ ਨਹੀਂ ਲੱਗੇਗੀ ਫੀਸ