Aam Aadmi Clinics : ਤਰਨ ਤਾਰਨ ਵਾਲਿਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
Tarn Taran ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿੱਚ 11 ਨਵੇਂ ਆਮ ਆਦਮੀ ਕਲੀਨਿਕ..
ਤਰਨ ਤਾਰਨ : Aam Aadmi Clinics ਜ਼ਿਲ੍ਹਾ ਤਰਨ ਤਾਰਨ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿੱਚ 11 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਹੈ ਜੋ ਕਿ ਅਕਤੂਬਰ ਮਹੀਨੇ ਤੱਕ ਮੁਕੰਮਲ ਹੋਣਗੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਇਨ੍ਹਾਂ ਕਲੀਨਿਕਾਂ ਵਿੱਚ 04 ਨਵੇਂ ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ, ਜਿੰਨ੍ਹਾਂ ਵਿੱਚੋਂ 03 ਤਰਨ ਤਾਰਨ ਸ਼ਹਿਰ ਅਤੇ 01 ਖੇਮਕਰਨ ਵਿਖੇ ਅਤੇ 07 ਨਵੇਂ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ 14 ਅਗਸਤ ਨੂੰ ਜ਼ਿਲ੍ਹੇ ਦੇ ਪਿੰਡ ਰੱਤਾ ਗੁੱਦਾ, ਬੋਪਾਰਾਏ, ਪੰਜਵੜ ਅਤੇ ਲਾਲਪੁਰਾ ਵਿਖੇ 04 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ 18 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਮੈਡੀਕਲ ਟੈਸਟ ਅਤੇ ਮਿਆਰੀ ਸਿਹਤ ਸੁਵਧਾਵਾਂ ਮੁਹੱਈਆ ਕਰਵਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ’ਚ ਚੱਲ ਰਹੇ 18 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 01 ਲੱਖ 30 ਹਜ਼ਾਰ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਅਤੇ 34 ਹਜ਼ਾਰ ਤੋਂ ਵੱਧ ਲੋਕਾਂ ਨੇ ਮੁਫ਼ਤ ਲੈਬਾਰਟਰੀ ਟੈਸਟ ਕੀਤੇ ਗਏ।ਉਹਨਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਲੱਗਭੱਗ 80 ਤਰ੍ਹਾਂ ਦੀ ਦਵਾਈਆਂ ਅਤੇ 38 ਤਰ੍ਹਾਂ ਦੇ ਮੈਡੀਕਲ ਟੈਸਟ ਤੇ ਇਲਾਜ ਦੀਆਂ ਸਹੂਲਤਾਂ ਦਿੱਤੀ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੂਟੀਨ ਦੇ ਚੈੱਕਅੱਪ ਤੋਂ ਇਲਾਵਾ, ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਟੈਸਟ ਲੋਕਾਂ ਲਈ ਲਾਹੇਵੰਦ ਸਾਬਿਤ ਹੋਣਗੇ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਲੋਕ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ ਅਤੇ ਮਰੀਜ਼ਾਂ 20 ਲੱਖ ਤੋਂ ਵੱਧ ਮੁਫ਼ਤ ਟੈਸਟ ਹੋ ਚੁੱਕੇ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial