Amritsar News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਦੇ ਨਾਂ ’ਤੇ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਸ਼੍ਰੋਮਣੀ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਵਿੱਚ ਆਖਿਆ ਹੈ ਕਿ ਪੁਲਿਸ ਵੱਲੋਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿੱਚ ਨਹੀਂ।


ਉਨ੍ਹਾਂ ਕਿਹਾ ਕਿ ਪੰਜਾਬ ਨੇ ਕਈ ਦੌਰ ਵੇਖੇ ਹਨ ਤੇ ਸੂਬੇ ਦੀ ਮੌਜੂਦਾ ਸਰਕਾਰ ਵੱਲੋਂ ਹਾਲਾਤ ਨੂੰ ਤਲਖ਼ ਕਰਨ ਵਿਚ ਇਕ ਹੋਰ ਅਧਿਆਏ ਸ਼ਾਮਲ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖ ਨੌਜਵਾਨੀ ਨੇ ਇਕੱਲੇ ਸੂਬੇ ਦੀ ਹੀ ਨਹੀਂ, ਸਗੋਂ ਦੇਸ਼ ਤੇ ਦੁਨੀਆਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਪਰ ਸਿੱਖ ਨੌਜੁਆਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਪੰਜਾਬ ਦੀ ਮੌਜੂਦਾ ਸਰਕਾਰ ਵੀ ਅਜਿਹੀ ਹੀ ਕੁਝ ਕਰ ਰਹੀ ਹੈ।


ਉਧਰ, ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖ ਨੌਜੁਆਨਾਂ ਦੀਆਂ ਗ੍ਰਿਫ਼ਤਾਰੀਆਂ ਤੇ ਛਾਪੇ ਮਾਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਬੰਦ ਕਰਨ ਤੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਿੱਖਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਇਹ ਗ਼ੈਰਕਾਨੂੰਨੀ ਗ੍ਰਿਫ਼ਤਾਰੀਆਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਮੁੜ ਅਸ਼ਾਂਤ ਕਰਨ ਦੀ ਦਿਸ਼ਾ ਵੱਲ ਲੈ ਕੇ ਜਾਣਗੀਆਂ।


ਇਹ ਵੀ ਪੜ੍ਹੋ: Heart Attack Symptoms: ਹਾਰਟ ਅਟੈਕ ਅਤੇ ਮੀਨੋਪੌਜ਼ ਦੇ ਲੱਛਣ ਇੱਕੋ ਜਿਹੇ ਹੋ ਸਕਦੇ ਹਨ… ਔਰਤਾਂ ਜ਼ਰੂਰ ਪੜ੍ਹ ਲੈਣ ਇਹ ਖਾਸ ਗੱਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਪੰਜਾਬ 'ਚ ਅੱਜ ਚੱਲੇਗਾ ਇੰਟਰਨੈੱਟ? ਹਾਈਕੋਰਟ 'ਚ ਪਹੁੰਚਿਆ ਮਾਮਲਾ