Arvind Kejriwal in Amritsar: ਲੋਕ ਸਭਾ ਚੋਣਾਂ ਨੂੰ ਲੈਕੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਲਈ ਪੰਜਾਬ ਵਿੱਚ ਡੱਟ ਕੇ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਪੰਜਾਬ ਵਿੱਚ ਕੇਜਰੀਵਾਲ ਦੂਜੇ ਦਿਨ ਚੋਣ ਪ੍ਰਚਾਰ ਕਰਨਗੇ। ਅੱਜ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਵਿੱਚ ਸ੍ਰੀ ਰਾਮ ਤੀਰਥ ਮੰਦਿਰ ਜਾਣਗੇ ਅਤੇ ਨਤਮਸਤਕ ਹੋਣਗੇ। ਉੱਥੇ ਹੀ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। 


ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦੌਰੇ ਤੋਂ ਬਾਅਦ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਸੀ। ਉਹ ਤਕਰੀਬਨ 6 ਵਜੇ ਅੰਮ੍ਰਿਤਸਰ ਪਹੁੰਚ ਗਏ ਸਨ ਅਤੇ ਫਿਰ ਉਨ੍ਹਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਤੋਂ ਬਾਅਦ ਰੋਡ ਸ਼ੋਅ ਕੱਢਿਆ ਗਿਆ, ਜੋ ਕਿ ਵਾਲ ਸਿਟੀ ਦੇ ਅੰਦਰ ਕੱਢਿਆ ਗਿਆ ਅਤੇ ਉਨ੍ਹਾਂ ਨੇ ਕੁਲਦੀਪ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉੱਥੇ ਹੀ ਅਰਵਿੰਦ ਕੇਜਰੀਵਾਲ ਨੇ ਹੋਟਲ ਵਿੱਚ ਰੁਕੇ ਅਤੇ ਚੋਣਾਂ ਨੂੰ ਲੈਕੇ ਰਣਨੀਤੀ ਵੀ ਬਣਾਈ ਤਾਂ ਕਿ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕੀਤੀ ਜਾ ਸਕੇ। 


ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਈ ਦਿਨ ਜੇਲ੍ਹ ਵਿੱਚ ਰਹੇ। ਉਨ੍ਹਾਂ ਨੇ ਕਈ ਵਾਰ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਵੀ ਪਾਈ, ਜਿਸ ਤੋਂ ਬਾਅਦ ਉਨ੍ਹਾਂ ਨੂੰ 1 ਜੂਨ ਤੱਕ ਜ਼ਮਾਨਤ ਮਿਲ ਗਈ ਹੈ। ਹੁਣ ਉਹ ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈਕੇ ਚੋਣ ਪ੍ਰਚਾਰ ਕਰ ਰਹੇ ਹਨ। 


ਇਹ ਵੀ ਪੜ੍ਹੋ: Election 2024: ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਸਭ ਤੋਂ ਵੱਡਾ ਦਿਨ, 17 ਮਈ ਤੋਂ ਬਾਅਦ ਤਿਆਰ ਹੋਵੇਗਾ ਅਸਲ ਮੈਦਾਨ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: General Elections: ਪੰਜਾਬ 'ਚ ਚੋਣ ਲੜ ਰਹੇ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ, ਚੋਣ ਕਮਿਸ਼ਨ ਦੇ ਦਫ਼ਤਰੋਂ ਆਈ ਜਾਣਕਾਰੀ