ਪੜਚੋਲ ਕਰੋ

'ਪੂਰੀ ਪਲੈਨਿੰਗ ਕਰ ਲਈ ਹੈ, ਜੇ ਬਹੁਮਤ ਮਿਲਿਆ ਤਾਂ...', CM ਕੇਜਰੀਵਾਲ ਨੇ ਅੰਮ੍ਰਿਤਸਰ 'ਚ ਰੋਡ ਸ਼ੋਅ ਦੌਰਾਨ ਖੋਲ੍ਹੇ ਪੱਤੇ !

Arvind Kejriwal News: ਜੇਲ ਤੋਂ ਬਾਹਰ ਆਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰੋਡ ਸ਼ੋਅ ਕੀਤਾ।

Punjab Politics: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰੋਡ ਸ਼ੋਅ ਕੀਤਾ। ਸੀਐਮ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਡੱਕ ਦਿੱਤਾ ਹੈ। ਭਗਵੰਤ ਮਾਨ ਮਿਲਣ ਆਉਂਦਾ ਸੀ। ਜਦੋਂ ਸੁਪਰੀਮ ਕੋਰਟ ਨੇ 20 ਦਿਨਾਂ ਦਾ ਸਮਾਂ ਦਿੱਤਾ ਤਾਂ ਮੈਂ ਤੁਹਾਨੂੰ ਮਿਲਣ ਆਇਆ। ਜੇ ਤੁਸੀਂ ਝਾੜੂ ਦਾ ਬਟਨ ਦਬਾਓਗੇ ਤਾਂ ਮੈਨੂੰ ਜੇਲ੍ਹ ਨਹੀਂ ਜਾਣਾ ਪਵੇਗਾ।

ਭਾਜਪਾ ਦੇ 400 ਸੀਟਾਂ ਦੇ ਦਾਅਵੇ 'ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਖਵਾਂਕਰਨ ਖ਼ਤਮ ਦੇਣਾ ਹੈ। ਉਨ੍ਹਾਂ ਨੇ ਪੂਰੀ ਯੋਜਨਾਬੰਦੀ ਕੀਤੀ ਹੈ। ਜੇ ਉਨ੍ਹਾਂ ਨੂੰ ਬਹੁਮਤ ਮਿਲਦਾ ਹੈ ਤਾਂ ਉਹ ਮੁੜ ਚੋਣਾਂ ਨੂੰ ਰੋਕ ਦੇਣਗੇ। ਸਾਡੇ ਵੱਡੇ ਲੀਡਰਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਹੈ। ਜੇਲ੍ਹ ਸਾਡੇ ਲਈ ਕੋਈ ਸਮੱਸਿਆ ਨਹੀਂ ਹੈ, ਸਾਡੇ ਲਈ ਦੇਸ਼ ਅਤੇ ਸੰਵਿਧਾਨ ਵੱਡਾ ਹੈ।

ਅਰਵਿੰਦ ਕੇਜਰੀਵਾਲ ਦਾ ਬੀਜੇਪੀ 'ਤੇ ਹਮਲਾ

ਦਿੱਲੀ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਮੈਂ ਮਾਨ ਸਾਬ੍ਹ ਨੂੰ ਪੁੱਛਦਾ ਸੀ ਕਿ, ਕੀ ਪੰਜਾਬ ਵਿੱਚ ਸਭ ਕੁਝ ਠੀਕ ਚੱਲ ਰਿਹਾ ਹੈ? ਲੋਕ ਖੁਸ਼ ਹਨ ਜਾਂ ਨਹੀਂ? ਮੈਂ ਸੋਚ ਰਿਹਾ ਸਾਂ ਕਿ ਇਨ੍ਹਾਂ ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਕਿਉਂ ਡੱਕ ਦਿੱਤਾ? ਮੇਰਾ ਕੀ ਕਸੂਰ ਹੈ? ਮੈਂ ਇੱਕ ਛੋਟਾ ਆਦਮੀ ਹਾਂ। ਅਸੀਂ ਇੱਕ ਛੋਟੀ ਜਿਹੀ ਪਾਰਟੀ ਚਲਾ ਰਹੇ ਹਾਂ। ਸਿਰਫ਼ ਦੋ ਰਾਜਾਂ, ਦਿੱਲੀ ਅਤੇ ਪੰਜਾਬ ਵਿੱਚ। ਸਾਡਾ ਕਸੂਰ ਇਹ ਹੈ ਕਿ ਅਸੀਂ ਤੁਹਾਡੀ ਬਿਜਲੀ ਮੁਫਤ ਕੀਤੀ। ਉਹ ਨਹੀਂ ਚਾਹੁੰਦੇ ਕਿ ਬਿਜਲੀ ਮੁਫ਼ਤ ਹੋਵੇ। ਮੇਰਾ ਕਸੂਰ ਇਹ ਹੈ ਕਿ ਮੈਂ ਦਿੱਲੀ ਅਤੇ ਪੰਜਾਬ ਦੇ ਸਕੂਲਾਂ ਨੂੰ ਠੀਕ ਕਰਨ ਲੱਗਾ ਹਾਂ। ਗਰੀਬਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕਰਨਾ। ਇਸੇ ਲਈ ਉਨ੍ਹਾਂ ਨੇ ਮੈਨੂੰ ਜੇਲ੍ਹ ਵਿੱਚ ਡੱਕ ਦਿੱਤਾ। ਉਹ ਨਹੀਂ ਚਾਹੁੰਦੇ ਕਿ ਸਰਕਾਰੀ ਸਕੂਲਾਂ ਵਿੱਚ ਸੁਧਾਰ ਹੋਵੇ।

ਉਨ੍ਹਾਂ ਅੱਗੇ ਕਿਹਾ, "ਤੁਹਾਡੇ ਲਈ ਮੁਫਤ ਦਵਾਈਆਂ ਅਤੇ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ।" ਪਰ ਵਿਡੰਬਨਾ ਇਹ ਹੈ ਕਿ ਜਦੋਂ ਮੈਂ ਤਿਹਾੜ ਗਿਆ ਤਾਂ ਉਨ੍ਹਾਂ ਨੇ ਮੈਨੂੰ ਦਵਾਈ ਨਹੀਂ ਦਿੱਤੀ। ਮੈਂ ਸ਼ੂਗਰ ਦਾ ਮਰੀਜ਼ ਹਾਂ। ਮੈਂ ਹਰ ਰੋਜ਼ ਇਨਸੁਲਿਨ ਦਾ ਟੀਕਾ ਲਾਉਂਦਾ ਹਾਂ। ਤਿਹਾੜ ਵਿੱਚ ਉਨ੍ਹਾਂ ਨੇ ਮੈਨੂੰ 15 ਦਿਨਾਂ ਤੱਕ ਇਨਸੁਲਿਨ ਨਹੀਂ ਦਿੱਤੀ। ਮੈਨੂੰ ਨਹੀਂ ਪਤਾ ਕਿ ਇਹ ਲੋਕ ਮੇਰੇ ਨਾਲ ਕੀ ਕਰਨਾ ਚਾਹੁੰਦੇ ਸਨ। ਇਹ ਰੱਬ ਦੀ ਕਿਰਪਾ ਹੈ ਕਿ ਸੁਪਰੀਮ ਕੋਰਟ ਨੇ 20 ਦਿਨਾਂ ਦਾ ਸਮਾਂ ਦਿੱਤਾ ਹੈ ਅਤੇ ਮੈਂ ਤੁਹਾਡੇ ਵਿਚਕਾਰ ਹਾਂ। ਮੈਂ ਦੁਬਾਰਾ ਜੇਲ੍ਹ ਜਾਵਾਂਗਾ ਜਾਂ ਨਹੀਂ, ਇਹ ਤੁਹਾਡੇ 'ਤੇ ਨਿਰਭਰ ਕਰਦਾ ਹੈ।

CM ਭਗਵੰਤ ਮਾਨ ਨੇ ਕੀ ਕਿਹਾ?

ਅੰਮ੍ਰਿਤਸਰ 'ਚ ਰੋਡ ਸ਼ੋਅ ਦੌਰਾਨ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ, 'ਇਕਜੁੱਟ ਰਹੋ। 25 ਮਈ ਨੂੰ ਦਿੱਲੀ 'ਚ ਚੋਣਾਂ ਹਨ। ਆਪਣੇ ਦੋਸਤਾਂ-ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਉੱਥੇ ਵੋਟ ਪਾਉਣ ਲਈ ਕਹੋ। ਦਿੱਲੀ 'ਚ ਨਾਅਰਾ ਹੈ, '25 ਮਈ,  BJP ਗਈ…ਪੰਜਾਬ ਦਾ ਨਾਅਰਾ ਹੈ 'ਪੰਜਾਬ ਬਣੇਗਾ ਹੀਰੋ, 13-0'...ਤੁਹਾਡਾ ਸਾਰਾ ਪਿਆਰ ਸਾਡੇ ਪਿਛਲੇ ਜਨਮ ਦੇ ਚੰਗੇ ਕੰਮਾਂ ਦਾ ਫਲ ਹੋਵੇਗਾ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget