Amritsar News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਅੱਜ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ।
ਇਹ ਵੀ ਪੜ੍ਹੋ: Threat: ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੰਜਾਬ 'ਚ ਅਲਰਟ 'ਤੇ ਪੁਲਿਸ ! ਚੁੱਕਣ ਜਾ ਰਹੀ ਆਹ ਕਦਮ
ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਟੇਕਣਗੇ ਮੱਥਾ
ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਤੇ ਅਰਦਾਸ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ।