Amritsar News: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚੋਂ ਇੱਕ ਮੁਲਜ਼ਮ ਫਰਾਰ ਹੋ ਗਿਆ। ਉਸ ਨੂੰ ਫੜਨ ਦੀ ਕੋਸ਼ਿਸ਼ ਦੌਰਾਨ ਏਐਸਆਈ ਨੂੰ ਦਿਲ ਦਾ ਦੌਰਾ ਪੈ ਗਿਆ। ਭਾਵੇਂ ਮੁਲਜ਼ਮ ਕਾਬੂ ਕਰ ਲਿਆ ਗਿਆ ਪਰ ਏਐਸਆਈ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮ ਨੌਜਵਾਨ ਖ਼ਿਲਾਫ਼ ਰਾਮਬਾਗ ਥਾਣੇ ਵਿੱਚ ਸੀਆਰਪੀਸੀ ਦੀ ਧਾਰਾ 151 ਅਤੇ 109 ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਧਰ, ਰਾਮਬਾਗ ਥਾਣਾ ਇੰਚਾਰਜ ਰਾਜਵਿੰਦਰ ਕੌਰ ਨੇ ਮੁਲਜ਼ਮਾਂ ਦੇ ਹਸਪਤਾਲ ਵਿੱਚੋਂ ਫਰਾਰ ਹੋਣ ਦੀ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਏਐਸਆਈ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।


ਜਾਣਕਾਰੀ ਅਨੁਸਾਰ ਬੱਸ ਸਟੈਂਡ ਪੁਲਸ ਚੌਕੀ 'ਚ ਤਾਇਨਾਤ ਏ.ਐੱਸ.ਆਈ ਪਰਮਜੀਤ ਸਿੰਘ ਨੇ ਨਮਕ ਮੰਡੀ ਦੇ ਰਹਿਣ ਵਾਲੇ ਰਾਕੇਸ਼ ਸਿੰਘ ਨੂੰ ਬੱਸ ਸਟੈਂਡ ਇਲਾਕੇ ਤੋਂ ਲੁੱਟ-ਖੋਹ ਦੇ ਦੋਸ਼ 'ਚ ਕਾਬੂ ਕੀਤਾ ਸੀ। ਉਸ ਖ਼ਿਲਾਫ਼ ਸੀਆਰਪੀਸੀ ਦੀ ਧਾਰਾ 151 ਅਤੇ 109 ਤਹਿਤ ਕੇਸ ਦਰਜ ਕੀਤਾ ਗਿਆ ਸੀ। ਏ.ਐਸ.ਆਈ ਪਰਮਜੀਤ ਸਿੰਘ ਵੀਰਵਾਰ ਦੁਪਹਿਰ ਪੁਲਿਸ ਪਾਰਟੀ ਨਾਲ ਸਿਵਲ ਹਸਪਤਾਲ ਵਿਖੇ ਮੁਲਜ਼ਮ ਦਾ ਮੈਡੀਕਲ ਕਰਵਾਉਣ ਗਏ ਸਨ।


ਇਸ ਦੌਰਾਨ ਮੁਲਜ਼ਮ ਰਾਕੇਸ਼ ਸਿੰਘ ਹੱਥ ਛੁਡਾ ਕੇ ਫਰਾਰ ਹੋ ਗਿਆ। ਏਐਸਆਈ ਪਰਮਜੀਤ ਸਿੰਘ ਨੇ ਪੁਲਿਸ ਟੀਮ ਨਾਲ ਉਸ ਦਾ ਪਿੱਛਾ ਕੀਤਾ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਪਰ ਇਸੇ ਦੌਰਾਨ ਏਐਸਆਈ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਜ਼ਮੀਨ 'ਤੇ ਡਿੱਗ ਪਏ। ਡਾਕਟਰਾਂ ਨੇ ਤੁਰੰਤ ਉਸ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਇਸ ਤੋਂ ਪਹਿਲਾਂ ਹੀ ਏ.ਐੱਸ.ਆਈ. ਦੀ ਮੌਤ ਹੋ ਗਈ ਸੀ।


ਰਾਮਬਾਗ ਥਾਣਾ ਇੰਚਾਰਜ ਰਾਜਵਿੰਦਰ ਕੌਰ ਨੇ ਦੱਸਿਆ ਕਿ ਏ.ਐੱਸ.ਆਈ.ਪਰਮਜੀਤ ਸਿੰਘ ਲੁੱਟ-ਖੋਹ ਦੇ ਦੋਸ਼ 'ਚ ਫੜੇ ਗਏ ਇਕ ਦੋਸ਼ੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚੇ ਸਨ। ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਏ.ਐਸ.ਆਈ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।