Punjab News: ਪੰਜਾਬ ਵਿੱਚ ਆਏ ਦਿਨ ਕਤਲ, ਲੁੱਟ ਖੋਹ ਤੇ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਲਗਾਤਾਰ ਵਿਰੋਧੀ ਧਿਰਾਂ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੀਆਂ ਹਨ ਹਾਲਾਂਕਿ ਦੂਜੇ ਪਾਸੇ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਹ ਵਿੱਚ ਹਲਾਚ ਸੁਖਾਂਵੇ ਹਨ। ਇਸ ਦੌਰਾਨ ਮਜੀਠੀਆ ਨੇ ਜੰਡਿਆਲਾ ਗੁਰੂ ਵਿੱਚ ASI ਦੇ ਕਤਲ ਹੋਣ ਨੂੰ ਲੈ ਕੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ।


ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਆਹ ਵੇਖੋ ਲਵੋ ਪੰਜਾਬ ਦੇ ਹਾਲਾਤ...ਜੰਡਿਆਲਾ ਗੁਰੂ ਪੁਲਿਸ ਥਾਣੇ ਵਿਚ ਤਾਇਨਾਤ ਏ ਐਸ ਆਈ ਸਰੂਪ ਸਿੰਘ ਨੂੰ ਅੱਜ ਸਵੇਰੇ ਖਾਨਕੋਟ ਸੂਆ ਵਿਖੇ ਅਣਪਛਾਤੇ ਹਮਲਾਵਰਾਂ ਨੇ ਉਦੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਡਿਊਟੀ ਤਹਿਤ ਮਿਸਲ ਲੈ ਕੇ ਹਾਈ ਕੋਰਟ ਜਾ ਰਿਹਾ ਸੀ।






ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਪੀ ਏ ਪੀ ਗਰਾਉਂਡ ਜਲੰਧਰ, ਫਿਰ ਪੀ ਏ ਯੂ ਲੁਧਿਆਣਾ ਤੇ ਬੀਤੇ ਕੱਲ੍ਹ ਲੁਧਿਆਣਾ ਵਿਚ ਇਵੈਂਟ ਰੱਖ ਕੇ ਆਪਣੀ ਵਾਹੋ ਵਾਹ ਖੱਟਣ ’ਤੇ ਜ਼ੋਰ ਲਗਾਇਆ ਹੋਇਆ ਹੈ ਜਦੋਂ ਕਿ ਪੰਜਾਬ ਵਿਚ ਕਤਲ, ਫਿਰੌਤੀਆਂ, ਡਕੈਤੀਆਂ ਤੇ ਦਿਨ ਦਿਹਾੜੇ ਲੁੱਟਮਾਰ ਨਿੱਤ ਦਿਹਾੜੇ ਦਾ ਕੰਮ ਬਣਿਆ ਹੋਇਆ ਹੈ...ਪੰਜਾਬ ਦਾ ਹੁਣ ਰੱਬ ਹੀ ਰਾਖਾ ਹੈ..ਕੁਝ ਤਾਂ ਸ਼ਰਮ ਕਰੋ ਭਗਵੰਤ ਮਾਨ 


ਇਸ ਬਾਰੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਤੋਂ ਪਤਾ ਲੱਗਿਆ  ਹੈ ਕਿ ਏਐਸਆਈ ਸਰੂਪ ਸਿੰਘ ਦੀ ਕਿਸੇ ਨਾਲ ਫੋਨ ਉੱਤੇ ਬਹਿਸ ਹੋਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਦੇ ਸਿਰ ਵਿੱਚ ਗੋਲੀ ਮਾਰੀ ਗਈ ਹੈ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।