ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦੇ ਮੈਂਬਰ ਜਿਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਵਾਗਤ ਕੀਤਾ। 


ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਅਜੈ ਗੁਪਤਾ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਚੇਅਰਮੈਨ ਜਸਪ੍ਰੀਤ ਸਿੰਘ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮਨੀਸ਼ ਅਗਰਵਾਲ, ਅੰਤਰਰਾਸ਼ਟਰੀ ਹਾਕੀ ਖਿਡਾਰੀ ਜੁਗਰਾਜ ਸਿੰਘ, ਰਮਨਦੀਪ ਸਿੰਘ, ਚੇਅਰਮੈਨ ਅਸ਼ੋਕ ਤਲਵਾੜ, ਲੋਕਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਵਿਕਰਮਜੀਤ ਵਿੱਕੀ, ਵਰੁਣ ਰਾਣਾ, ਮਨਦੀਪ ਸਿੰਘ ਮੌਂਗਾ, ਵਿਸ਼ਵ ਸਹਿਜਪਾਲ, ਗੌਤਮ ਸਚਦੇਵਾ ਸਪੋਰਟਸ ਵਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।




ਏਅਰਪੋਰਟ ਪੁੱਜਣ ਤੇ ਹਾਕੀ ਖਿਡਾਰੀਆਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਤਲਵਾੜ ਨੇ ਕਿਹਾ ਕਿ ਹਾਂਗਜੂ ਵਿਖੇ ਏਸ਼ੀਅਨ ਗੇਗਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ ਪਿਛਲੇ 72 ਵਰਿ੍ਹਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਇਸ ਵਾਰ ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ।


                ਤਲਵਾੜ ਨੇ ਦੱਸਿਆ ਕਿ ਹਾਕੀ ਵਿੱਚ ਚੌਥੀ ਵਾਰ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ  ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਕੁੱਲ 10 ਖਿਡਾਰੀ ਪੰਜਾਬ ਵਿਚੋਂ ਸਨ। ਉਨਾਂ ਦੱਸਿਆ ਕਿ ਹਾਕੀ ਮੈਚਾਂ ਵਿੱਚ ਭਾਰਤ ਨੇ ਕੁੱਲ 68 ਗੋਲ ਕੀਤੇ, ਜਿਨਾਂ ਵਿੱਚੋਂ ਕੇਵਲ ਪੰਜਾਬੀ ਖਿਡਾਰੀਆਂ ਨੇ 43 ਗੋਲ ਕੀਤੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੋਨ ਤਮਗਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।




 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial