Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ 'ਤੇ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ ਜਿਸ ਵੇਲੇ ਉਹ ਦਰਬਾਰ ਸਾਹਿਬ ਤੋਂ ਪਰਤ ਰਹੇ ਸਨ
ਜ਼ਿਕਰ ਕਰ ਦਈਏ ਕਿ ਇਸ ਦੌਰਾਨ ਮਹਾਦੀਪ ਸਿੰਘ ਦੀ ਕਾਰ ਦੇ ਸ਼ੀਸ਼ੇ ਤੋੜਨ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵੇਲੇ ਮਹਾਦੀਪ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਤਾਂ ਉਸ ਵੱਲੋਂ ਆਪਣੇ ਬਚਾਅ ਵਿੱਚ ਤਲਵਾਰ ਵੀ ਕੱਢੀ ਗਈ ਜਿਸ ਤੋਂ ਬਾਅਦ ਲੋਕਾਂ ਨੇ ਵਿੱਚ ਆ ਕੇ ਇਸ ਮਾਮਲੇ ਨੂੰ ਸ਼ਾਂਤ ਕਰਵਾਇਆ