ਪੜਚੋਲ ਕਰੋ

Punjab News: ਅੰਮ੍ਰਿਤਸਰ 'ਚ ਮਹਿਲਾ ਜੱਜ ਦਾ ਕਤਲ ਕਰਨ ਦੀ ਕੋਸ਼ਿਸ਼, ਪਾਰਕ 'ਚ ਵਿਅਕਤੀ ਨੇ ਦੱਬਿਆ ਗਲ, ਮਸਾਂ ਬਚੀ ਜਾਨ

ਮੈਡੀਕਲ ਜਾਂਚ ਦੌਰਾਨ ਮੈਡੀਕਲ ਅਫਸਰ ਨੇ ਪਾਇਆ ਕਿ ਉਸ ਨੂੰ 9 ਸੱਟਾਂ ਲੱਗੀਆਂ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਅਤੇ 323 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Punjab News: ਅੰਮ੍ਰਿਤਸਰ ਦੀ ਵਧੀਕ ਜ਼ਿਲ੍ਹਾ ਜੱਜ ਮੋਨਿਕਾ ਸ਼ਰਮਾ 'ਤੇ ਰਣਜੀਤ ਐਵੀਨਿਊ ਸਥਿਤ ਰੋਜ਼ ਪਾਰਕ 'ਚ ਸਵੇਰੇ 5 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜੱਜ ਦਾ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਇਰਾਦਾ ਕਤਲ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵਧੀਕ ਜ਼ਿਲ੍ਹਾ ਜੱਜ ਮੋਨਿਕਾ ਸ਼ਰਮਾ ਨੇ ਦੱਸਿਆ ਕਿ ਉਹ ਰਣਜੀਤ ਐਵੀਨਿਊ ਈ-ਬਲਾਕ ਵਿੱਚ ਰਹਿੰਦੀ ਹੈ ਅਤੇ ਅੰਮ੍ਰਿਤਸਰ ਵਿੱਚ ਵਧੀਕ ਸੈਸ਼ਨ ਜੱਜ (ਏ.ਐਸ.ਜੇ.) ਵਜੋਂ ਤਾਇਨਾਤ ਹੈ। ਉਹ ਹਰ ਰੋਜ਼ ਰਣਜੀਤ ਐਵੇਨਿਊ ਰੋਜ਼ ਪਾਰਕ ਵਿੱਚ ਸੈਰ ਕਰਨ ਜਾਂਦੀ ਹੈ। ਵੀਰਵਾਰ ਸਵੇਰੇ ਉਹ ਹਰ ਰੋਜ਼ ਪਾਰਕ ਵਿੱਚ ਸੈਰ ਕਰਨ ਗਈ ਸੀ। ਪਾਰਕ ਵਿੱਚ ਇੱਕ ਗੇੜਾ ਮਾਰਨ ਤੋਂ ਬਾਅਦ ਜਦੋਂ ਉਹ ਦੂਸਰਾ ਰਾਊਂਡ ਲੈ ਰਹੀ ਸੀ ਤਾਂ ਪਿੱਛੇ ਤੋਂ ਕਿਸੇ ਨੇ ਆ ਕੇ ਉਸ ਦੇ ਗਲੇ ਵਿੱਚ ਬਾਂਹ ਪਾ ਕੇ ਉਸ ਨੂੰ ਮਾਰਨ ਦੀ ਨੀਅਤ ਨਾਲ ਉਸ ਦਾ ਗਲਾ ਘੁੱਟਣਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਜਦੋਂ ਉਸਨੇ ਹਮਲਾਵਰ ਤੋਂ ਆਪਣੇ ਆਪ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਜ਼ਮੀਨ 'ਤੇ ਡਿੱਗ ਗਈ। ਇਸ ਤੋਂ ਬਾਅਦ ਹਮਲਾਵਰ ਨੇ ਉਸ ਦਾ ਦੋਵੇਂ ਹੱਥਾਂ ਨਾਲ ਗਲਾ ਘੁੱਟ ਕੇ ਉਸ ਦਾ ਸਾਹ ਘੁੱਟਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਬਚਾਅ ਵਿੱਚ ਉਸਨੇ ਹਮਲਾਵਰ ਨੂੰ ਜ਼ੋਰ ਨਾਲ ਮਾਰਨਾ ਸ਼ੁਰੂ ਕਰ ਦਿੱਤਾ ਅਤੇ ਦੰਦਾਂ ਨਾਲ ਉਸਦੇ ਹੱਥ ਉੱਤੇ ਦੰਦੀ ਵੱਢੀ। ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਭੱਜ ਗਏ। ਇਸ ਸਬੰਧੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਿਵਲ ਹਸਪਤਾਲ 'ਚ ਇਲਾਜ ਕਰਵਾਇਆ।

ਮੈਡੀਕਲ ਜਾਂਚ ਦੌਰਾਨ ਮੈਡੀਕਲ ਅਫਸਰ ਨੇ ਪਾਇਆ ਕਿ ਉਸ ਨੂੰ 9 ਸੱਟਾਂ ਲੱਗੀਆਂ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਅਤੇ 323 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਪੂਰੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਛਾਣਬੀਣ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget