Chandigarh News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਆਜ਼ਾਦੀ ਸੰਗਰਾਮ ਦੌਰਾਨ ਅੰਡੇਮਾਨ ਵਿੱਚ ਬੰਦ ਪੰਜਾਬੀਆਂ ਨੇ ਤਸ਼ੱਦਦ ਝੱਲਿਆ, ਜਿਸ ਨੂੰ ਹੁਣ ਤੱਕ ਅਣਗੌਲਿਆ ਗਿਆ ਹੈ। ਮੌਕੇ ਦੀਆਂ ਹਕੂਮਤਾਂ ਸਿੱਖਾਂ ਤੇ ਪੰਜਾਬੀਆਂ ਦੇ ਇਤਿਹਾਸ ਨੂੰ ਵਿਗਾੜਨ ਤੇ ਰਲਗੱਡ ਕਰਨ ਦੀ ਕੋਸ਼ਿਸ਼ ਵਿੱਚ ਹਨ। ਸੈਲੂਲਰ ਜੇਲ੍ਹ ਦੀ ਸੂਚੀ ’ਚੋਂ ਸਿੱਖਾਂ ਦੇ ਨਾਵਾਂ ਨੂੰ ਅਣਗੌਲਿਆਂ ਕਰਨਾ ਵੀ ਇੱਕ ਕੋਝੀ ਸਾਜ਼ਿਸ਼ ਹੈ। 


ਐਡਵੋਕੇਟ ਧਾਮੀ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਤਾਨਵੀ ਹਕੂਮਤ ਦੀ ਗੁਲਾਮੀ ਦਾ ਜੂਲਾ ਭਾਰਤੀਆਂ ਦੇ ਗਲੋਂ ਲਾਹੁਣ ਲਈ ਕਾਲੇਪਾਣੀ ਦੀ ਜੇਲ੍ਹ ਵਿੱਚ ਪੰਜਾਬੀਆਂ ਦੇ ਯੋਗਦਾਨ ਸਬੰਧੀ ਪ੍ਰਕਾਸ਼ਿਤ ਪੁਸਤਕ ‘ਕਾਲਾਪਾਣੀ: ਆਜ਼ਾਦੀ ਸੰਗਰਾਮ ’ਚ ਪੰਜਾਬੀਆਂ ਦਾ ਯੋਗਦਾਨ’ ਬਾਰੇ ਆਪਣੇ ਵਿਚਾਰ ਸਾਂਝੇ ਕਰ ਰਹੇ ਸਨ। ਉਨ੍ਹਾਂ ਪੁਸਤਕ ਦੇ ਲੇਖਕ ਜਗਤਾਰ ਸਿੰਘ ਤੇ ਗੁਰਦਰਸ਼ਨ ਸਿੰਘ ਬਾਹੀਆ ਨੂੰ ਇਹ ਖੋਜ ਕਾਰਜ ਨੇਪੜੇ ਚਾੜ੍ਹਨ ਲਈ ਧੰਨਵਾਦ ਕੀਤਾ। 


ਹੋਰ ਪੜ੍ਹੋ : Hemkund Sahib Yatra: ਨਹੀਂ ਰੁਕੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਸੋਸ਼ਲ ਮੀਡੀਆ 'ਤੇ ਖਬਰਾਂ ਅਫਵਾਹ ਕਰਾਰ 


ਇਸ ਦੌਰਾਨ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਬਣਦਾ ਮਾਣ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਦੇ ਰਾਜਨੀਤਕ ਹਾਲਾਤ ਵਿਚ ਸੱਚ ਲਿਖਣਾ ਵੱਡੀ ਦਲੇਰੀ ਹੈ, ਜਿਸ ਲਈ ਕਿਤਾਬ ਦੇ ਦੋਵੇਂ ਲੇਖਕ ਵਧਾਈ ਦੇ ਪਾਤਰ ਹਨ। ਪੁਸਕਤ ਦੇ ਲੇਖਕਾਂ ਜਗਤਾਰ ਸਿੰਘ ਤੇ ਗੁਰਦਰਸ਼ਨ ਸਿੰਘ ਬਾਹੀਆ ਨੇ ਪੁਸਤਕ ਦੇ ਵੱਖ ਵੱਖ ਪੱਖਾਂ ਬਾਰੇ ਜਾਣਕਾਰੀ ਸਾਂਝੀ ਕੀਤੇ ਅਤੇ ਇਸ ਅਹਿਮ ਕਾਰਜ ’ਚ ਸਹਿਯੋਗ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।


ਹੋਰ ਪੜ੍ਹੋ : Amritsar News: ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਏਅਰਪੋਰਟ ਵਾਂਗ ਹੀ ਸ਼ਰਧਾਲੂਆਂ ਦੇ ਸਾਮਾਨ ਦੀ ਹੋਏਗੀ ਚੈਕਿੰਗ, ਚਾਰੇ ਪ੍ਰਵੇਸ਼ ਦੁਆਰਾਂ ’ਤੇ ਲੱਗਣਗੇ ਸਕੈਨਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।