Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸ਼ਤਰੀ, ਇੰਦਰਜੀਤ ਨਿੱਕੂ ਵੀ ਨਾਲ ਆਏ ਨਜ਼ਰ
Baba Bageshwar: ਬਾਬਾ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਜੋ ਕਿ ਅੱਜ ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ।
Golden Temple Amritsar: ਬਾਬਾ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਜੋ ਕਿ ਅੱਜ ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਨੇ ਸਿੱਖ ਇਤਿਹਾਸ ਤੇ ਮਰਿਆਦਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਉਨ੍ਹਾਂ ਨਾਲ ਮੌਜੂਦ ਸਨ। ਜਾਣਕਾਰੀ ਮੁਤਾਬਿਕ ਪਠਾਨਕੋਟ ਵਿੱਚ ਬਾਬਾ ਬਾਗੇਸ਼ਵਰ ਦਾ ਸਮਾਗਮ 3 ਦਿਨਾਂ ਦਾ ਹੋਵੇਗਾ।
ਦੱਸ ਦਈਏ ਕਿ ਬਾਗੇਸ਼ਵਰ ਧਾਮ ਦੇ ਬਾਬਾ ਧਿਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਨੇ ਸਿਰ ’ਤੇ ਪੀਲੇ ਰੰਗ ਦੀ ਦਸਤਾਰ ਸਜਾਈ ਹੋਈ ਸੀ। 21 ਤੋਂ 23 ਅਕਤੂਬਰ ਤੱਕ ਪਠਾਨਕੋਟ ਵਿੱਚ ਹੋਣ ਵਾਲੇ ਇਕੱਠ ਵਿੱਚ ਬਾਗੇਸ਼ਵਰ ਧਾਮ ਦੇ ਧਿਰੇਂਦਰ ਸ਼ਾਸਤਰੀ ਸ਼ਿਰਕਤ ਕਰਨਗੇ।
ਇਸ ਦੌਰਾਨ ਬਾਗੇਸ਼ਵਰ ਧਾਮ ਦੇ ਬਾਬਾ ਧਿਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਆ ਕੇ ਬਹੁਤ ਵਧੀਆ ਲੱਗਿਆ ਹੈ। ਉਹ ਵਾਰ-ਵਾਰ ਪੰਜਾਬ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਬਣੀ ਰਹਿਣੀ ਚਾਹੀਦੀ ਹੈ। ਪੰਜਾਬੀ ਪੱਗ ਬੰਨ੍ਹਣੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਧਰਤੀ ਪੰਜਾਬ ਆ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ ਹੈ। ਉਹ ਸ੍ਰੀ ਦੁਰਗਿਆਣਾ ਮੰਦਰ ਵੀ ਮੱਥਾ ਟੇਕਣ ਗਏ।
ਹੋਰ ਪੜ੍ਹੋ : ਕੌਣ ਹੈ ਦਿੱਲੀ ਦਾ ਸਭ ਤੋਂ ਅਮੀਰ ਵਿਅਕਤੀ? ਅੰਬਾਨੀ-ਅਡਾਨੀ ਤੋਂ ਬਾਅਦ ਇਸ ਸਖ਼ਸ਼ ਕੋਲ ਸਭ ਤੋਂ ਜ਼ਿਆਦਾ ਦੌਲਤ
ਦਸਤਾਰ ਸਜਾਉਣ ’ਤੇ ਬਾਬਾ ਧਿਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਨੇ ਕਿਹਾ ਕਿ ਦਸਤਾਰ ਸਜਾਉਣਾ ਪੰਜਾਬ ਦੀ ਪਰੰਪਰਾ ਹੈ। ਪੰਜਾਬੀ ਬਹੁਤ ਹੀ ਪਿਆਰੇ ਹੁੰਦੇ ਹਨ। ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੱਲੋਂ ਬਾਬਾ ਬਾਗੇਸ਼ਵਰ ਦੇ ਪੱਗ ਬੰਨੀ ਗਈ ਸੀ। ਇਸ ਖਾਸ ਮੌਕੇ ਉੱਤੇ ਗਾਇਕ ਵੀ ਕਾਫੀ ਉਤਸੁਕ ਅਤੇ ਖੁਸ਼ ਨਜ਼ਰ ਆਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।