Balwant Singh Rajoana Case: ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬਿਆਨ ਜਾਰੀ ਕਰਦੇ ਕਿਹਾ ਕਿ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ‘ਤੇ ਜਲਦ ਫੈਸਲਾ ਕਰਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕੋਲ ਠੋਸ ਪੈਰਵਾਈ ਕਰਕੇ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਿਪੋਰਟ ਭੇਜਣ ਦੇ ਹੋਏ ਆਦੇਸ਼ਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਪਣੀ ਪੈਰਵਾਈ ਦੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਗਈ ਹੈ। 

Continues below advertisement



ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਰਿਪੋਰਟ ਵਿਚ ਜਾਣਕਾਰੀ ਦਿੱਤੀ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ।


ਇਸ ਪੱਤਰ ਰਾਹੀਂ ਦਿੱਲੀ ਕਮੇਟੀ ਨੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਹੈ ਕਿ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਕੇਂਦਰ ਸਰਕਾਰ ਦੁਆਰਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਸੀ।


ਪਰ ਗ੍ਰਹਿ ਮੰਤਰਾਲੇ ਵਲੋਂ ਇਸ ਸਬੰਧੀ ਹੋਏ ਨੋਟੀਫਿਕੇਸ਼ਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ। ਇਸ ਸਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰਾਂ, ਵਿਦਵਾਨਾਂ, ਬੁੱਧੀਜੀਵੀਆਂ ਤੇ ਸਿਆਸਤਦਾਨਾਂ ਦੇ ਉੱਚ ਪੱਧਰੀ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਕੋਲੋਂ ਮੁਲਾਕਾਤ ਦੇ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ।


 


 


 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

Join Our Official Telegram Channel:

https://t.me/abpsanjhaofficial